Home /ludhiana /

Dengue Awareness: ਡੇਂਗੂ ਤੋਂ ਬਚਾਅ ਲਈ ਲੁਧਿਆਣਾ ਡੀਸੀ ਨੇ ਨਾਗਰਿਕਾਂ ਨੂੰ ਦਿੱਤੇ ਇਹ ਜ਼ਰੂਰੀ ਸੁਝਾਅ

Dengue Awareness: ਡੇਂਗੂ ਤੋਂ ਬਚਾਅ ਲਈ ਲੁਧਿਆਣਾ ਡੀਸੀ ਨੇ ਨਾਗਰਿਕਾਂ ਨੂੰ ਦਿੱਤੇ ਇਹ ਜ਼ਰੂਰੀ ਸੁਝਾਅ

X
Dengue

Dengue Awareness:ਡੇਂਗੂ ਤੋਂ ਬਚਾਅ ਲਈ ਲੁਧਿਆਣਾ ਡੀਸੀ ਨੇ ਦਿੱਤੇ ਨਾਗਰਿਕਾਂ ਨੂੰ ਇਹ ਜ਼ਰੂਰੀ

ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਜੇ ਕਿਧਰੇ ਕੋਈ ਖੜ੍ਹਾ ਪਾਣੀ ਮਿਲਦਾ ਹੈ ਤਾਂ ਉਸ ਪਾਣੀ ਵਿਚ ਡੀਜ਼ਲ ਦਾ ਛਿੜਕਾਓ ਕੀਤਾ ਜਾਵੇ ਤਾਂ ਕਿ ਮੱਛਰ ਪੈਦਾ ਨਾ ਹੋ ਸਕੇ।

  • Share this:

ਸ਼ਿਵਮ ਮਹਾਜਨ

ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ। ਲੁਧਿਆਣਾ ਇੱਕ ਉਦਯੋਗਿਕ ਸ਼ਹਿਰ ਹੈ ਅਤੇ ਇੱਥੇ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਆਮ ਸ਼ਹਿਰਾਂ ਨਾਲੋਂ ਜ਼ਿਆਦਾ ਰਹਿੰਦਾ ਹੈ।

ਉਹਨਾਂ ਕਿਹਾ ਕਿ ਵਸਨੀਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਆਸ-ਪਾਸ ਗੰਦਾ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਘਰਾਂ ਦੀਆ ਛੱਤਾਂ ਉੱਪਰ ਪਾਣੀ ਦੀਆਂ ਟੈਂਕੀਆਂ, ਘਰਾਂ ਵਿਚ ਪਏ ਕੂਲਰਾਂ ਦੀ ਸਫਾਈ ਅਤੇ ਛੱਤਾਂ ਉੱਪਰ ਪਏ ਪੁਰਾਣੇ ਬਰਤਨਾਂ ਵਿਚ ਪਾਣੀ ਨਾ ਖੜ੍ਹਾ ਹੋਣ ਦੇਣ।

ਉਹਨਾਂ ਸਹਾਇਕ ਸਿਵਲ ਸਰਜਨ ਨੂੰ ਕਿਹਾ ਕਿ ਉਹ ਵੱਖ ਵੱਖ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਪਿੰਡਾਂ ਵਿਚ ਕੈਪ ਲਗਾਉਣ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡਣ।

ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਜੇ ਕਿਧਰੇ ਕੋਈ ਖੜ੍ਹਾ ਪਾਣੀ ਮਿਲਦਾ ਹੈ ਤਾਂ ਉਸ ਪਾਣੀ ਵਿਚ ਡੀਜ਼ਲ ਦਾ ਛਿੜਕਾਓ ਕੀਤਾ ਜਾਵੇ ਤਾਂ ਕਿ ਮੱਛਰ ਪੈਦਾ ਨਾ ਹੋ ਸਕੇ। ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਬੱਚਿਆਂ ਅਤੇ ਸਕੂਲੀ ਸਟਾਫ਼ ਨੂੰ ਪੂਰੀਆਂ ਬਾਹਵਾਂ ਵਾਲੇ ਕੱਪੜੇ ਪਹਿਨਣ ਸਬੰਧੀ ਹਦਾਇਤਾਂ ਜਾਰੀ ਕਰਨ।

ਇਸ ਤੋਂ ਇਲਾਵਾ ਸਕੂਲਾਂ ਵਿਚ ਸਵੇਰ ਦੀ ਪ੍ਰਾਰਥਨਾ ਸਮੇਂ ਬੱਚਿਆਂ ਨੂੰ ਇਹਨਾਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਇਸ ਸਬੰਧੀ ਪੈਂਫ਼ਲਿਟ ਵੰਡਣ ਨੂੰ ਯਕੀਨੀ ਬਣਾਉਣ। ਉਹਨਾਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਆਪੋ ਆਪਣੇ ਦਫ਼ਤਰਾਂ ਵਿਚ ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਉਹਨਾਂ ਕਿਹਾ ਕਿ ਇਸ ਕੰਮ ਵਿਚ ਕੁਤਾਹੀ ਨਾ ਵਰਤੀ ਜਾਵੇ। ਕੂਲਰਾਂ ਦੇ ਪੁਰਾਣੇ ਪੈਡ ਬਦਲੇ ਜਾਣ।

Published by:Tanya Chaudhary
First published:

Tags: Dengue, Health care, Ludhiana, Punjab