ਸ਼ਿਵਮ ਮਹਾਜਨ
ਲੁਧਿਆਣਾ: ਡੇਂਗੂ ਇੱਕ ਵਾਰ ਫਿਰ ਤੋਂ ਸੂਬੇ ਵਿੱਚ ਆਪਣਾ ਕਹਿਰ ਬਰਪਾ ਰਿਹਾ ਹੈ। ਵੱਖ -ਵੱਖ ਜ਼ਿਲਿਆਂ ਦੇ ਵਿਚਾਲੇ ਡੇਂਗੂ ਦੇ ਮਾਮਲੇ ਨਿਕਲ ਕੇ ਸਾਹਮਣੇ ਆ ਰਹੇ ਹਨ। ਉਥੇ ਹੀ ਦੂਸਰੇ ਪਾਸੇ ਇਸ ਵਾਰ ਲੁਧਿਆਣਾ ਵਿਚ ਡੇਂਗੂ ਦੀ ਰਫ਼ਤਾਰ ਕਾਫ਼ੀ ਤੇਜ਼ ਹੈ।
ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਮੌਜੂਦਾ ਸਮੇਂ ਡੇਂਗੂ ਦੇ ਮਾਮਲਿਆ ਵਿੱਚ ਵਾਧਾ ਹੋ ਰਿਹਾ ਹੈ ਅਤੇ 31 ਦੇ ਕਰੀਬ ਸੰਭਾਵਿਤ ਡੇਂਗੂ ਪ੍ਰਭਾਵਿਤ ਏਰੀਏ ਚਿੰਨਹਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ 18 ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਵੱਖ-ਵੱਖ ਸੰਭਾਵਿਤ ਖੇਤਰਾਂ ਵਿੱਚ ਫੋਗਿੰਗ ਵੀ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਆਕਤੀ ਨੇ ਡੇਂਗੂ ਟੈਸਟ ਕਰਵਾਉਣਾ ਹੋਵੇ ਤਾਂ ਉਹ ਇਹ ਡੇਂਗੂ ਦੇ ਫ਼ਰੀ ਟੈਸਟ ਸਿਵਲ ਹਸਪਤਾਲ ਲੁਧਿਅਣਾ, ਖੰਨਾ ਅਤੇ ਜਗਰਾਓ ਵਿਖੇ ਜਾ ਕੇ ਕਰਵਾ ਸਕਦਾ ਹੈ। ਇਸ ਸੁਵਿਧਾ ਵਿਚਾਲੇ ਕੋਈ ਵੀ ਵਿਅਕਤੀ ਜੋ ਕਿ ਡੇਂਗੂ ਦਾ ਟੈਸਟ ਕਰਵਾਉਣਾ ਚਾਹੁੰਦਾ ਹੈ ਮੁਫ਼ਤ ਵਿਚਾਲੇ ਸਿਵਲ ਹਸਪਤਾਲ ਵਿੱਚ ਪਹੁੰਚੇ ਕਰਵਾ ਸਕਦਾ ਹੈ ਅਤੇ ਜੇਕਰ ਉਸ ਦੇ ਵਿਚਾਲੇ ਡੇਂਗੂ ਦੇ ਲੱਛਣ ਹੁੰਦੇ ਹਨ ਤਾਂ ਉਸ ਦਾ ਸ਼ੁਰੂਆਤੀ ਇਲਾਜ ਮੁਫ਼ਤ ਵਿੱਚ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।