ਸ਼ਿਵਮ ਮਹਾਜਨ,
ਲੁਧਿਆਣਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਪਰਮਜੀਤ ਸਿੰਘ ਬੈਂਸ ਉਰਫ ਪੰਮਾ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਅਦਾਲਤ ਵੱਲੋਂ ਪ੍ਰਵਾਨ ਕਰ ਲਈ ਗਈ ਹੈ। ਕਰੀਬ ਇਕ ਮਹੀਨਾ ਪਹਿਲਾਂ ਹੀ ਸਾਬਕਾ ਵਿਧਾਇਕ ਬੈਂਸ ਸਣੇ ਪੰਮੇ ਨੇ ਅਦਾਲਤ ਲੁਧਿਆਣਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।
ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਬੈਂਸ ਸਣੇ ਸੱਤ ਮੁਲਜ਼ਮਾਂ ਖ਼ਿਲਾਫ਼ ਦੁਸ਼ਕਰਮ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਮਾਣਯੋਗ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਵਿਧਾਇਕ ਬੈਂਸ ਦੇ ਭਰਾ ਪਰਮਜੀਤ ਸਿੰਘ ਬੈਂਸ ਉਰਫ ਪੰਮਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦੇ ਹੋਏ ਦੋ ਦੋ ਲੱਖ ਰੁਪਏ ਦੇ ਮੁਚਲਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਆਰੋਪੀ ਪੰਮਾ ਦੇ ਵਕੀਲ ਜਸਵਿੰਦਰ ਸਿੰਘ ਸਿੱਬਲ ਨੇ ਮਾਣਯੋਗ ਅਦਾਲਤ ਕੋਲ ਅਪੀਲ ਕੀਤੀ ਕਿ ਪਰਮਜੀਤ ਸਿੰਘ ਪੰਮਾ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤ ਵਿੱਚ ਦਰਜ ਮਾਮਲੇ ਵਿਚ ਪਮਾ ਖ਼ਿਲਾਫ਼ ਬਲਾਤਕਾਰ ਦਾ ਕੋਈ ਇਲਜ਼ਾਮ ਨਹੀਂ ਸੀ। ਪੀਡ਼ਤਾ ਵੱਲੋਂ ਪੰਮਾ ਖ਼ਿਲਾਫ਼ ਪਹਿਲਾਂ ਧਮਕੀ ਦੇਣ ਦੇ ਦੋਸ਼ ਲਗਾਏ ਗਏ ਸਨ। ਸ਼ਿਕਾਇਤਕਰਤਾ ਨੇ ਬਾਅਦ ਵਿੱਚ ਪੰਮਾ ਤੇ ਵੀ ਦੁਸ਼ਕਰਮ 'ਚ ਸ਼ਾਮਲ ਹੋਣ ਤੇ ਦੋਸ਼ ਲਗਾ ਦਿਤੇ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।