ਗੁਰਦੀਪ ਸਿੰਘ
ਲੁਧਿਆਣਾ : ਖੰਨਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਜਾਅਲੀ ਕਰੰਸੀ ਛਾਪ ਕੇ ਬਾਜ਼ਾਰ ਵਿੱਚ ਫੈਲਾ ਰਿਹਾ ਸੀ। ਪੁਲੀਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1 ਲੱਖ 19 ਹਜ਼ਾਰ ਦੀ ਜਾਅਲੀ ਕਰੰਸੀ ਵੀ ਬਰਾਮਦ ਕੀਤੀ ਹੈ।
ਪ੍ਰੈਸ ਕਾਨਫਰੰਸ ਵਿੱਚ ਐਸਐਸਪੀ ਅਮਨੀਤ ਕੋਂਡਲ ਨੇ ਦੱਸਿਆ ਕਿ ਐੱਸਪੀ ਡਾਕਟਰ ਪ੍ਰਗਿਆ ਦੀ ਅਗਵਾਈ ਵਿੱਚ ਖੰਨਾ ਪੁਲਿਸ ਨੇ ਖੰਨਾ ਦੇ ਅਮਲੋਹ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਗਰੋਹ ਦੇ ਚਾਰ ਵਿਅਕਤੀ ਸਵਿਫਟ ਕਾਰ 'ਚ ਖੰਨਾ 'ਚ ਘੁੰਮ ਰਹੇ ਹਨ, ਜੋ ਖੰਨਾ ਇਲਾਕੇ 'ਚ ਜਾਅਲੀ ਕਰੰਸੀ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਰਿਆਣਾ ਦੇ ਤਿੰਨ ਅਤੇ ਪੰਜਾਬ ਦੇ ਖੰਨਾ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਲੱਖ 19 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਹੋਈ ਹੈ। ਗਰੋਹ ਦੇ ਮੈਂਬਰ ਯੂਪੀ ਤੋਂ ਜਾਅਲੀ ਕਰੰਸੀ ਲਿਆਉਂਦੇ ਸਨ ਅਤੇ ਭੋਲੇ-ਭਾਲੇ ਲੋਕਾਂ ਨੂੰ ਠੱਗ ਕੇ ਉਨ੍ਹਾਂ ਨੂੰ ਜਾਅਲੀ ਕਰੰਸੀ ਦਿੰਦੇ ਸਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਲਦ ਹੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fake currency, Khanna, Ludhiana news