ਪ੍ਰਦੀਪ ਭੰਡਾਰੀ
ਲੁਧਿਆਣਾ: ਸ਼ਹੀਦੀ ਦਿਵਸ ਮੌਕੇ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ 'ਤੇ ਹਵਨ ਯੱਗ ਕੀਤਾ ਗਿਆ। ਉਨ੍ਹਾਂ ਦੇ ਵੰਸ਼ਜਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੀ ਜੱਦੀ ਰਿਹਾਇਸ਼ ਨੌਘਰਾ, ਲੁਧਿਆਣਾ ਵਿਖੇ ਹਵਨ ਯੱਗ ਕੀਤਾ ਗਿਆ।
ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਤੇ ਆਲ ਇੰਡੀਆ ਸ਼ਹੀਦ ਸੁਖਦੇਵ ਥਾਪਰ ਟਰੱਸਟ ਦੇ ਮੁਖੀ ਅਸ਼ੋਕ ਥਾਪਰ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਹੋਏ 92 ਸਾਲ ਹੋ ਗਏ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ 'ਤੇ ਹਵਨ ਯੱਗ ਕੀਤਾ ਜਾ ਰਿਹਾ ਹੈ।
ਪਹਿਲਾਂ ਉਨ੍ਹਾਂ ਦੇ ਪੁਰਖੇ ਹਵਨ ਕਰਦੇ ਸਨ ਅਤੇ ਪਿਛਲੇ 30 ਸਾਲਾਂ ਤੋਂ ਉਹ ਇੱਥੇ ਹਵਨ ਯੱਗ ਕਰਵਾ ਰਹੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਉਹ ਬੋਧ ਗਯਾ ਵਿਖੇ ਵੀ ਜਾ ਕੇ ਸ਼ਹੀਦ ਸੁਖਦੇਵ ਥਾਪਰ ਦੇ ਪਿੰਡ ਦਾਨ ਕਰਨਗੇ ਤਾਂ ਜੋ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।