Home /ludhiana /

ਲੁਧਿਆਣਾ 'ਚ ਨਿਯਮਾਂ ਵਿਰੁੱਧ ਚੱਲਣ ਵਾਲੇ 22 ਵਾਹਨਾਂ ਦੇ ਕੱਟੇ ਚਾਲਾਨ, 3 ਬੱਸਾਂ ਅਤੇ 1 ਟਰੱਕ ਨੂੰ ਵੀ ਕੀਤਾ ਬੰਦ

ਲੁਧਿਆਣਾ 'ਚ ਨਿਯਮਾਂ ਵਿਰੁੱਧ ਚੱਲਣ ਵਾਲੇ 22 ਵਾਹਨਾਂ ਦੇ ਕੱਟੇ ਚਾਲਾਨ, 3 ਬੱਸਾਂ ਅਤੇ 1 ਟਰੱਕ ਨੂੰ ਵੀ ਕੀਤਾ ਬੰਦ

ਲੁਧਿਆਣਾ

ਲੁਧਿਆਣਾ 'ਚ ਨਿਯਮਾਂ ਵਿਰੁੱਧ ਚੱਲਣ ਵਾਲੇ 22 ਵਾਹਨਾਂ ਦੇ ਕੱਟੇ ਚਾਲਾਨ, 3 ਬੱਸਾਂ ਅਤੇ 1 ਟਰੱਕ ਨ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿੱਚ ਟੂਰਿਸਟ ਬੱਸਾਂ ਸਮੇਤ ਟਰਾਂਸਪੋਰਟ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵੱਡੀ ਗਿਣਤੀ ਵਿੱਚ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ।

  • Share this:

    ਸ਼ਿਵਮ ਮਹਾਜਨ

    ਲੁਧਿਆਣਾ : ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿਯਮਾਂ ਦੀ ਉਲੰਘਣਾ ਕਰ ਰਹੇ ਟਰਾਂਸਪੋਰਟ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੰਤਵ ਨਾਲ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ, ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਵਾਹਨਾਂ ਦੇ ਚਾਲਾਨ ਕਰਦਿਆਂ 3 ਬੱਸਾਂ ਅਤੇ ਇੱਕ ਟਰੱਕ ਨੂੰ ਬੰਦ ਕੀਤਾ ਗਿਆ।

    ਸਥਾਨਕ ਸ਼ੇਰਪੁਰ ਚੌਂਕ ਵਿਖੇ ਵਿਸ਼ੇਸ਼ ਨਾਕਾਬੰਦੀ ਦੌਰਾਨ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਲੁਧਿਆਣਾ ਨਰਿੰਦਰ ਸਿੰਘ ਧਾਲੀਵਾਲ ਦੇ ਨਾਲ ਸੰਯੁਕਤ ਕਮਿਸ਼ਨਰ ਪੁਲਿਸ (ਟ੍ਰੈਫਿਕ) ਗੁਰਦਿਆਲ ਸਿੰਘ, ਏ.ਸੀ.ਪੀ. (ਟ੍ਰੈਫਿਕ) ਗੁਰਪ੍ਰੀਤ ਸਿੰਘ, ਜਨਰਲ ਮੈਨੇਜਰ ਪੰਜਾਬ ਰੋਡਵੇਜ਼, ਨਵਰਾਜ ਬਾਤਿਸ਼ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿੱਚ ਟੂਰਿਸਟ ਬੱਸਾਂ ਸਮੇਤ ਟਰਾਂਸਪੋਰਟ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵੱਡੀ ਗਿਣਤੀ ਵਿੱਚ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ।

    ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਨਿਯਮਾਂ ਦੇ ਵਿਰੁੱਧ ਚੱਲਣ ਵਾਲੇ ਕਰੀਬ 22 ਵਾਹਨਾਂ ਦੇ ਚਾਲਾਨ ਕੱਟੇ ਗਏ ਜਿਨ੍ਹਾਂ ਵਿੱਚ 3 ਬੱਸਾਂ ਅਤੇ ਇੱਕ ਟਰੱਕ ਨੂੰ ਵੀ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਰਹੇਗੀ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਪਰਮਿਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

    ਉਨ੍ਹਾਂ ਕਿਹਾ ਕਿਹਾ ਹੈ ਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਟਰਾਂਸਪੋਰਟ ਵਾਹਨਾਂ ਨੂੰ ਚਲਾਉਣ ਦੀ ਆਗਿਆ ਨਹੀਂ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

    Published by:Tanya Chaudhary
    First published:

    Tags: AAP Punjab, Ludhiana, Punjab, Vehicle