ਸ਼ਿਵਮ ਮਹਾਜਨ, ਲੁਧਿਆਣਾ
ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ‘ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ।
ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖਰਚ ਕੀਤੇ ਜਾਣਗੇ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ।
ਡਾ. ਨਿੱਜ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂਸਬੰਧਤਵਿਭਾਗਦੇਅਧਿਕਾਰੀਆਂਨੂੰਵਿਕਾਸਕਾਰਜਾਂਦੀਗੁਣਵੱਤਾਅਤੇਪਾਰਦਰਸ਼ਤਾਨੂੰਯਕੀਨੀਬਣਾਉਣਦੇਵੀਨਿਰਦੇਸ਼ਦਿੱਤੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Development, GARBAGE AREA, Ludhiana news, Punjab