ਸ਼ਿਵਮ ਮਹਾਜਨ,ਲੁਧਿਆਣਾ
17 ਸਾਲਾ ਸੁਖਮਨੀ ਬਰਾੜ ਨੇ ਅੰਗਰੇਜ਼ੀ ਕਾਵਿ ਪੁਸਤਕ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਭੇਂਟ ਕੀਤੀ। ਮੁੱਖ ਮੰਤਰੀ ਮਾਨ ਵਲੋਂ ਬੱਚੀ ਦੀ ਹੌਸਲਾ ਅਫਜਾਈ ਕਰਦਿਆਂ ਭਵਿੱਖ ਲਈ ਸੁ਼ਭ ਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੁਖਮਨੀ ਦੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਆਪਣੀ ਬੱਚੀ ਨੂੰ ਪੁਸਤਕ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਨ ਲਈ ਉਤਸ਼ਾਹਤਿ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਡੂੰਘੀ ਅਤੇ ਵਿਚਾਰਨ ਵਾਲੀ ਪੁਸਤਕ ਹੈ ਜੋ ਲੋਕਾਂ ਦੇ ਮਨਾਂ ਅੰਦਰ ਦੀਆਂ ਆਵਾਜ਼ਾਂ ਬਾਰੇ ਅਮਿੱਟ ਛਾਪ ਛੱਡੇਗੀ।
ਕਾਬਿਲੇਗੌਰ ਹੈ ਕਿ ਸੁਖਮਨੀ ਬਰਾੜ ਵਲੋਂ ‘ਫਸਾਡ’ ਸਿਰਲੇਖ ਹੇਠ ਲਿਖੀ ਅੰਗਰੇਜ਼ੀ ਕਾਵਿ ਪੁਸਤਕ ਨੂੰ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ.ਐਸ.ਪੀ. ਸਿੰਘ ਅਤੇ ਉੱਘੇ ਪੰਜਾਬੀ ਕਵੀ ਪ੍ਰੋ: ਗੁਰਭਜਨ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਸਥਾਨਕ ਸਰਕਟ ਹਾਊਸ ਵਿਖੇ ਰੀਲੀਜ ਕੀਤਾ ਗਿਆ ਸੀ। ਇਹ ਸੁਖਮਨੀ ਦੀ ਦੂਜੀ ਕਾਵਿ-ਪੁਸਤਕ ਹੈ, ਪਹਿਲੀ ਪੁਸਤਕ ਦਾ ਸਿਰਲੇਖ ‘ਲੌਸਟ ਇਨ ਦ ਨਾਈਟ ਸਕਾਈ’ ਸੀ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸੁਖਮਨੀ ਦੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਆਪਣੀ ਬੱਚੀ ਨੂੰ ਦੂਜੀ ਪੁਸਤਕ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਨ ਲਈ ਉਤਸ਼ਾਹਤਿ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਡੂੰਘੀ ਅਤੇ ਵਿਚਾਰਨ ਵਾਲੀ ਪੁਸਤਕ ਹੈ ਜੋ ਲੋਕਾਂ ਦੇ ਮਨਾਂ ਅੰਦਰ ਦੀਆਂ ਆਵਾਜ਼ਾਂ ਬਾਰੇ ਅਮਿੱਟ ਛਾਪ ਛੱਡੇਗੀ। ਸੁਰਭੀ ਮਲਿਕ ਨੇ ਸੁਖਮਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਦੇ ਯੁਗ ਵਿੱਚ ਇੱਕ ਅਦੁੱਤੀ ਕਿਤਾਬ ਲਿਖੀ ਹੈ ਅਤੇ ਉਮੀਦ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਨੂੰ ਸਾਹਿਤ ਵੱਲ ਪ੍ਰੇਰਿਤ ਕਰੇਗੀ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਹੋਰ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਬੱਚਿਆਂ ਨੂੰ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਚਲਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਸੁਖਮਨੀ ਬਰਾੜ ਨੂੰ ਦੂਜੀ ਪੁਸਤਕ ਲਿਖਣ ਲਈ ਵੀ ਵਧਾਈ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Book release, CM Bhagwant mann, Ludhiana, Ludhiana news, Sukhmani brar