ਸ਼ਿਵਮ ਮਹਾਜਨ
ਜ਼ਿਲ੍ਹਾ ਪ੍ਰਸ਼ਾਸਨ ਨੇ ਯੂਕਰੇਨ ਵਿੱਚ ਫਸੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਨਾਗਰਿਕਾਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਇੱਕ ਹੈਲਪਲਾਈਨ ਨੰਬਰ 8054002351 ਜਾਰੀ ਕੀਤਾ ਹੈ। ਤਾਂ ਜੋ ਯੂਕਰੇਨ ਵਿੱਚ ਫਸੇ ਲੋਕਾਂ ਦੀ ਜਾਣਕਾਰੀ ਇਕੱਠੀ ਕਰਕੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜੀ ਜਾ ਸਕੇ।
ਉਪਰੋਕਤ ਜਾਣਕਾਰੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਉਪਰੋਕਤ ਸੂਚਨਾ ਦੇ ਆਧਾਰ 'ਤੇ ਹੀ ਦੇਸ਼ ਦੇ ਨਾਗਰਿਕਾਂ ਦੀ ਵਾਪਸੀ ਨੂੰ ਆਸਾਨ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਨਾਲ ਸਬੰਧਤ ਜਿਨ੍ਹਾਂ ਨਾਗਰਿਕਾਂ ਦੇ ਰਿਸ਼ਤੇਦਾਰ ਯੂਕਰੇਨ ਵਿੱਚ ਫਸੇ ਹੋਏ ਹਨ, ਉਹ ਤੁਰੰਤ ਹੈਲਪਲਾਈਨ ਨੰਬਰ ’ਤੇ ਸੂਚਨਾ ਦੇਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Administration, Helpline, Ukraine, WAR