ਸ਼ਿਵਮ ਮਹਾਜਨ
ਲੁਧਿਆਣਾ: ਲੁਧਿਆਣਾ ਵਿਚ ਕੋਵਿਡ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ । 15-18 ਸਾਲ ਦੇ ਵਰਗ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਲਦ ਤੋਂ ਜਲਦ ਆਪਣੇ ਆਪ ਨੂੰ ਵੈਕਸੀਨੇਟ ਕਰਵਾਉਣ। ਉਥੇ ਹੀ ਇਸ ਮੁਹਿੰਮ ਨੂੰ ਹੋਰ ਹੁੰਗਾਰਾ ਦੇਣ ਦੇ ਲਈ ਲੁਧਿਆਣਾ ਦੇ ਡੀ ਸੀ ਵੱਖ-ਵੱਖ ਸਕੂਲਾਂ ਦੇ ਵਿਚਾਲੇ ਬੱਚਿਆਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਇਸ ਦੌਰਾਨ ਵੀਡੀਓ ਦੇ ਵਿਚਾਲੇ ਤੁਹਾਨੂੰ ਲੁਧਿਆਣਾ ਡੀ ਸੀ ਬੱਚਿਆਂ ਵਿਚ ਬੱਚੇ ਬਣ ਬੈਠੇ ਨਜ਼ਰ ਆਉਣਗੇ। ਸਧਾਰਨ ਵਾਰਤਾਲਾਪ ਜ਼ਰੀਏ ਕਿਸ ਤਰੀਕੇ ਨਾਲ ਉਹ ਬੱਚਿਆਂ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕਰੇ ਰਹੇ ਹਨ ਵੇਖੋ ਇਹ ਖਾਸ ਵੀਡੀਓ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।