ਸ਼ਿਵਮ ਮਹਾਜਨ: Memorial wall of brave warriors who fought in war of independenc: ਸੁਤੰਤਰਤਾ ਸੰਗਰਾਮ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਲੁਧਿਆਣਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਜੰਗ ਏ ਆਜ਼ਾਦੀ 'ਚ ਜੂਝੇ ਸੂਰਬੀਰ ਯੋਧਿਆਂ ਦੀ ਯਾਦਗਾਰੀ ਕੰਧ” ਨੂੰ ਲੋਕ ਅਰਪਣ ਕੀਤਾ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਲੁਧਿਆਣਾ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਇਹ ਇੱਕ ਸ਼ਾਨਦਾਰ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮਾਤ ਭੂਮੀ ਦੀ ਸੇਵਾ ਲਈ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਸਪੀਕਰ ਸੰਧਵਾਂ ਵਲੋਂ ਕੰਧ 'ਤੇ ਲੱਗੀਆਂ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ 'ਤੇ ਨਜ਼ਰ ਮਾਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਡੇ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਇਹ ਕੰਧ ਦੇਸ਼ ਦੇ ਇਨ੍ਹਾਂ ਅਸਲੀ ਨਾਇਕਾਂ ਨੂੰ ਨਿਮਰ ਸ਼ਰਧਾਂਜਲੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਇਤਿਹਾਸਕ ਅਤੇ ਲੋਕ ਭਲਾਈ ਦੇ ਫੈਸਲੇ ਲੈ ਰਹੀ ਹੈ, ਜਿਸ ਦੇ ਸੁਪਨੇ ਸਾਡੇ ਆਜ਼ਾਦੀ ਘੁਲਾਟੀਆਂ ਨੇ ਦੇਖੇ ਸਨ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨਾਲ ਸਬੰਧਤ ਮੁੱਦਿਆਂ ਨੂੰ ਹਮੇਸ਼ਾ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Freedom fighter, Ludhiana, Punjab government