Reporter:Shivam Mahajan
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਲੁਧਿਆਣਾ ਸ਼ਹਿਰ 'ਚ ਸਵੇਰੇ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ। ਅਸਲ ਵਿੱਚ ਦੋ ਹਫ਼ਤਿਆਂ ਬਾਅਦ ਬੱਦਲ, ਮੁੜ ਪਰਤ ਆਏ ਹਨ। ਸਵੇਰ ਤੋਂ ਹੀ ਕਾਲੇ ਬੱਦਲਾਂ ਨੇ ਸ਼ਹਿਰ ਨੂੰ ਘੇਰ ਲਿਆ। ਇਸ ਕਾਰਨ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਹੁਣ ਆਉਣ ਵਾਲੇ ਸਮੇਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ ।
ਮੌਸਮ ਵਿਭਾਗ ਦੇ ਮੁਤਾਬਕ ਸ਼ਾਮ ਤੋਂ ਪਹਿਲਾਂ ਕਿਸੇ ਵੀ ਸਮੇਂ ਸ਼ਹਿਰ ਵਿੱਚ ਹਲਕੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਕਈ ਥਾਵਾਂ 'ਤੇ ਸਿਰਫ ਹਨੇਰੀ ਹੀ ਆਵੇਗੀ, ਜਿਸ ਨਾਲ ਦਿਨ ਵੇਲੇ ਪਾਰਾ ਵੀ ਹੇਠਾਂ ਆ ਜਾਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੱਲ੍ਹ ਵੀ ਮੌਸਮ ਅਜਿਹਾ ਹੀ ਰਹੇਗਾ। ਮੌਸਮ ਵਿਗਿਆਨੀਆਂ ਅਨੁਸਾਰ 10 ਅਕਤੂਬਰ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦੀ ਕਮੀ ਆਵੇਗੀ। ਇਸ ਦੇ ਨਾਲ ਹੀ ਅਕਤੂਬਰ ਦੇ ਅੰਤ ਤੱਕ ਗੁਲਾਬੀ ਠੰਡ ਦਸਤਕ ਦੇਵੇਗੀ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 7 ਅਤੇ 8 ਅਕਤੂਬਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿ ਸਕਦਾ ਹੈ। ਇਸ ਦੌਰਾਨ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਜੇਕਰ ਅਜਿਹਾ ਹੁੰਦਾ ਹੈ ਤਾਂ ਝੋਨੇ ਦੀ ਕਟਾਈ 'ਤੇ ਵੀ ਮਾੜਾ ਅਸਰ ਪਵੇਗਾ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।