ਸ਼ਿਵਮ ਮਹਾਜਨ,
ਲੁਧਿਆਣਾ: ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 'ਆਜ਼ਾਦੀ ਦਾ ਅੰਮ੍ਰਿਤ ਮਹੋਤਸਵ' ਮਨਾਇਆ ਜਾ ਰਿਹਾ ਹੈ, ਜਿਸਦੇ ਸਬੰਧ ਵਿੱਚ ਇਸ ਵਾਰ ਵੱਖ-ਵੱਖ ਯੂਥ ਕਲੱਬਾਂ ਅਤੇ ਰਾਸ਼ਟਰੀ ਸਵੈਮ ਸੇਵਕਾਂ ਦੇ ਸਹਿਯੋਗ ਨਾਲ 1 ਤੋਂ 15 ਅਗਸਤ ਤੱਕ ਪਿੰਡਾਂ ਵਿੱਚ 'ਹਰ ਘਰ ਤਿਰੰਗਾ' ਲਹਿਰ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿੱਚ ਤਿਰੰਗਾ ਲਹਿਰਾਇਆ ਗਿਆ ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਗਾਏ ਗਏ। ਅੱਜ ਅੰਤਰਰਾਸ਼ਟਰੀ ਯੂਥ ਦਿਵਸ 'ਤੇ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਘਰਾਂ ਵਿੱਚ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ।
ਨਹਿਰੂ ਯੂਵੇ ਕੇਂਦਰ ਦੇ ਵਲੰਟੀਅਰਾਂ ਵੱਲੋਂ 'ਭਾਰਤ ਮਾਤਾ ਦੀ ਜੈ' ਅਤੇ 'ਵੰਦੇ ਮਾਤਰਮ' ਦੇ ਨਾਅਰੇ ਵੀ ਲਗਾਏ ਗਏ। 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਘਰ-ਘਰ ਕੌਮੀ ਝੰਡਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਭਾਰਤ ਭਰ ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਜਸ਼ਨ ਦਾ ਮਾਹੌਲ ਬਣਾਇਆ ਜਾ ਸਕੇ।
ਟਵਿੱਟਰ 'ਤੇ NYKSindia ਅਤੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਫਾਲੋ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੇ ਦਿਲਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਭਾਰਤੀ ਰਾਸ਼ਟਰੀ ਝੰਡੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Ludhiana, Punjab