Home /ludhiana /

Ludhiana: SCD Government College 'ਚ ‘ਯੁਵਾ ਉਤਸਵ’ ਦਾ ਵੱਡੇ ਪੱਧਰ 'ਤੇ ਆਯੋਜਨ, ਇੰਝ ਕਰੋ ਰਜਿਸਟ੍ਰੇਸ਼ਨ

Ludhiana: SCD Government College 'ਚ ‘ਯੁਵਾ ਉਤਸਵ’ ਦਾ ਵੱਡੇ ਪੱਧਰ 'ਤੇ ਆਯੋਜਨ, ਇੰਝ ਕਰੋ ਰਜਿਸਟ੍ਰੇਸ਼ਨ

ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਬੈਨਰ ਹੇਠ ਆਪਣੇ ਮੁੱਖ ਪ੍ਰੋਗ

ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਬੈਨਰ ਹੇਠ ਆਪਣੇ ਮੁੱਖ ਪ੍ਰੋਗ

ਲੁਧਿਆਣਾ: ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਯੁਵਕ ਮਾਮਲੇ, ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸਤੀਸ਼ ਚੰਦਰ ਧਵਨ (ਐਸ.ਸੀ.ਡੀ.) ਸਰਕਾਰੀ ਕਾਲਜ਼ ਲੁਧਿਆਣਾ ਵਿਖੇ 23 ਸਤੰਬਰ, 2022 ਨੂੰ ‘ਯੁਵਾ ਉਤਸਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਾਲ 2022-23 ਵਿੱਚ, ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਬੈਨਰ ਹੇਠ ਆਪਣੇ ਮੁੱਖ ਪ੍ਰੋਗਰਾਮਾਂ ਦੀ ਥੀਮ ਬਣਾਈ ਹੈ ਅਤੇ ‘ਵਿਕਸਿਤ ਭਾਰਤ ਦਾ ਟੀਚਾ’ ਥੀਮ ਦੇ ਨਾਲ ਇੱਕ ਮੈਗਾ ਪ੍ਰੋਗਰਾਮ ‘ਯੁਵਾ ਉਤਸਵ’ ਦੇ ਆਯੋਜਨ ਦੀ ਯੋਜਨਾ ਬਣਾਈ ਹੈ।

ਹੋਰ ਪੜ੍ਹੋ ...
  • Share this:

ਸ਼ਿਵਮ ਮਹਾਜਨ

ਪ੍ਰੋਗਰਾਮ ਦਾ ਮੂਲ ਉਦੇਸ਼ ਯੁਵਾ ਸ਼ਕਤੀ ਦੀ ਭਾਵਨਾ ਨਾਲ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਣਾ ਅਤੇ ਮਾਹਿਰਾਂ ਦੀ ਅਗਵਾਈ ਹੇਠ ਦੇਸ਼ ਦੇ ਨੌਜਵਾਨ ਕਲਾਕਾਰਾਂ, ਲੇਖਕਾਂ, ਫੋਟੋਗ੍ਰਾਫਰਾਂ ਅਤੇ ਬੁਲਾਰਿਆਂ ਦਾ ਇੱਕ ਭਾਈਚਾਰਾ ਬਣਾਉਣਾ ਹੈ। ਯੁਵਾ ਉਤਸਵ ਦੇ ਹਿੱਸੇ ਵਜੋਂ ਨੌਜਵਾਨ ਕਲਾਕਾਰਾਂ ਦਾ ਕੈਂਪ – ਪੇਂਟਿੰਗ, ਨੌਜਵਾਨ ਲੇਖਕਾਂ ਦਾ ਕੈਂਪ – ਕਵਿਤਾ, ਫੋਟੋਗ੍ਰਾਫੀ ਵਰਕਸ਼ਾਪ, ਘੋਸ਼ਣਾ ਮੁਕਾਬਲੇ, ਸੱਭਿਆਚਾਰਕ ਤਿਉਹਾਰ – ਸਮੂਹ ਸਮਾਗਮ ਅਤੇ ਯੁਵਾ ਸੰਮੇਲਨ ਸ਼ਾਮਲ ਹਨ।

ਜੇਤੂਆਂ ਨੂੰ ਨਕਦ ਇਨਾਮ, ਸਰਟੀਫਿਕੇਟ, ਟਰਾਫੀਆਂ ਅਤੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਸਾਰੇ ਭਾਗ ਲੈਣ ਵਾਲਿਆਂ ਲਈ ਭਾਗੀਦਾਰੀ ਸਰਟੀਫਿਕੇਟ ਜਾਰੀ ਕੀਤੇ ਜਾਣਗੇ।

ਭਾਗ ਲੈਣ ਵਾਲੇ ਉਮੀਦਵਾਰ ਦੀ ਉਮਰ 15-29 ਸਾਲ ਨਿਸ਼ਚਿਤ ਕੀਤੀ ਗਈ ਹੈ।

ਲੁਧਿਆਣਾ ਦੇ ਨੌਜਵਾਨnykldh@gmail.comਜਾਂ ਵਟਸਐਪ 98154-14075 ਰਾਹੀਂ ਦਫ਼ਤਰ, ਨਹਿਰੂ ਯੁਵਾ ਕੇਂਦਰ ਲੁਧਿਆਣਾ ਨਾਲ ਸੰਪਰਕ ਕਰਕੇ ਭਾਗ ਲੈ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਦੀ ਮਿਆਦ 21 ਸਤੰਬਰ, 2022 ਤੱਕ ਰੱਖੀ ਗਈ ਹੈ।

Published by:Rupinder Kaur Sabherwal
First published:

Tags: Ludhiana, Punjab