ਸ਼ਿਵਮ ਮਹਾਜਨ,
ਲੁਧਿਆਣਾ: ਖਾਲੀ ਆਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਅੱਜ ਅੱਠਵੇਂ ਦਿਨ ਵੀ ਬੀਐੱਸਸੀ, ਐੱਮਐੱਸਸੀ ਅਤੇ ਪੀਐੱਚਡੀ ਵਿਦਿਆਰਥੀਆਂ ਦਾ ਧਰਨਾ ਜਾਰੀ ਰਿਹਾ। ਇਸਦੇ ਨਾਲ ਹੀ ਪੀਏਯੂ ਦੇ ਗੇਟ ਨੰਬਰ ਇੱਕ ਸਾਹਮਣਿਓ ਲੰਘ ਰਹੀਆਂ ਗੱਡੀਆਂ ਨੂੰ ਸਾਫ ਕਰਕੇ ਵੀ ਵਿਦਿਆਰਥੀਆਂ ਨੇ ਰੋਸ ਪ੍ਰਗਟਾਇਆ। ਸਟੂਡੈਂਟ ਯੂਨੀਅਨ ਪੀਏਯੂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਾਨੂੰ ਗੱਡੀਆਂ ਸਾਫ ਕਰਨ ਲਈ ਮਜਬੂਰ ਨਾ ਕਰੇ। ਸਗੋਂ ਛੇਤੀ ਤੋਂ ਛੇਤੀ ਸਾਡੀਆਂ ਮੰਗਾਂ ਮੰਨੀਆਂ ਜਾਣ। ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਟੂਡੈਂਟ ਯੂਨੀਅਨ ਦੇ ਆਗੂ ਬਿਨੇਪ੍ਰਤਾਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਵਿਦਿਆਰਥੀਆਂ ਦੇ ਸਮਰਥਨ ਲਈ ਕਿਸਾਨ ਆਗੂ ਹਰਮੀਤ ਸਿੰਘ ਕਾਦੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਉਨ੍ਹਾਂ ਨੂੰ ਮਿਲੇ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ। ਵਿਦਿਆਰਥੀਆਂ ਨੇ ਦੱਸਿਆ ਕਿ ਐਨੇ ਦਿਨ ਗੁਜ਼ਰ ਜਾਣ ਦੇ ਬਾਵਜੂਦ ਸਰਕਾਰ ਵੱਲੋ ਕੋਈ ਅਧਿਕਾਰੀ ਜਾ ਨੁਮਾਇਦਾ ਸਾਡੇ ਕੋਲ ਨਹੀਂ ਪੁੱਜਿਆ। ਵਿਦਿਆਰਥੀਆਂ ਨੇ ਕਿਹਾ ਕਿ ਉਹ ਮੰਗਾਂ ਮੰਨੇ ਜਾਣ ਤੱਕ ਵੱਖ-ਵੱਖ ਤਰੀਕਿਆਂ ਨਾਲ ਰੋਸ ਪ੍ਰਗਟਾਉਂਦੇ ਰਹਿਣਗੇ ਅਤੇ ਨੌਕਰੀਆਂ ਸਬੰਧੀ ਨੋਟਿਸ ਜਾਰੀ ਹੋਣ ਤੱਕ 24 ਘੰਟੇ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਚੱਲਦਾ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।