ਸ਼ਿਵਮ ਮਹਾਜਨ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਗਸਤ ਤਕ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਸ ਕਾਰਨ ਦਿਨ ਦਾ ਤਾਪਮਾਨ ਘੱਟ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਅਗਸਤ ਵਿੱਚ ਹੁਣ ਤਕ ਆਮ ਨਾਲੋਂ ਬਹੁਤ ਘੱਟ ਬਾਰਿਸ਼ ਹੋਈ ਹੈ। ਹਾਲਾਂਕਿ ਇਸ ਸਾਲ ਜੁਲਾਈ ‘ਚ ਜ਼ਿਆਦਾ ਬਾਰਿਸ਼ ਹੋਈ।
ਜ਼ਿਕਰਯੋਗ ਹੈ ਕਿ ਮੰਗਲਵਾਰ ਸ਼ਾਮ ਨੂੰ ਲੁਧਿਆਣਾ ‘ਚ ਅਚਾਨਕ ਮੌਸਮ ਬਦਲ ਗਿਆ ਅਤੇ ਰਾਤ 8.30 ਵਜੇ ਦੇ ਕਰੀਬ ਸ਼ਹਿਰ ਦੇ ਕਈ ਇਲਾਕਿਆਂ ‘ਚ ਮੀਂਹ ਪਿਆ।
ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ। ਉੱਧਰ, ਬਰਸਾਤ ਕਾਰਨ ਸਮਰਾਲਾ ਚੌਕ, ਟਰਾਂਸਪੋਰਟ ਨਗਰ, ਚੰਡੀਗੜ੍ਹ ਰੋਡ ’ਤੇ ਕਾਫ਼ੀ ਦੇਰ ਜਾਮ ਲੱਗ ਗਿਆ। ਮੌਸਮ ਵਿਭਾਗ ਮੁਤਾਬਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।