ਲੁਧਿਆਣਾ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋ ਹਥਿਆਰਾਂ ਸਬੰਧੀ ਹੁਕਮ ਜ਼ਾਰੀ ਕਰਨ ਤੋਂ ਬਾਅਦ ਵੀ ਕਈ ਪੰਜਾਬੀ ਸਿੰਗਰ ਆਪਣੇ ਗੀਤ 'ਚ ਗੰਨ ਕਲਚਰ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਇਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ।
ਦਰਅਸਲ ਲੁਧਿਆਣਾ ਦਿਹਾਤੀ ਪੁਲਿਸ ਨੇ '32 ਬੋਰ' ਗੀਤ ਨੂੰ ਰਿਲੀਜ਼ ਕਰਨ ਲਈ ਇੱਕ ਗਾਇਕ, ਇੱਕ ਨਿਰਮਾਤਾ ਅਤੇ ਇੱਕ ਸੰਗੀਤ ਕੰਪਨੀ ਦੇ ਮਾਲਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਮਿਊਜ਼ਿਕ ਕੰਪਨੀ ਖ਼ਿਲਾਫ਼ ਗੀਤ ਵਿੱਚ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਥਾਣਾ ਸਦਰ ਰਾਏਕੋਟ ਵਿੱਚ ਕੇਸ ਦਰਜ਼ ਕੀਤਾ ਹੈ।
ਨਿਰਮਾਤਾ ਸੱਤਾ ਡੀਕੇ ਨੇ 32 ਬੋਰ ਦੇ ਸਿਰਲੇਖ ਹੇਠ ਗਾਇਕ ਤਾਰੀ ਕਾਸਾਪੁਰੀਆ ਦੁਆਰਾ ਡੱਬ ਕੀਤਾ 32 ਬੋਰ ਦੇ ਗੀਤ ਨੂੰ ਰਿਲੀਜ਼ ਕੀਤਾ ਸੀ। ਇਹ ਗੀਤ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਇਸ 'ਤੇ ਕਾਰਵਾਈ ਕਰਦੇ ਹੋਏ ਕੰਪਨੀ, ਗਾਇਕ ਅਤੇ ਨਿਰਮਾਤਾ ਦੇ ਖਿਲਾਫ ਥਾਣਾ ਸਦਰ ਰਾਏਕੋਟ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਗੀਤਾਂ ਵਿੱਚ ਹਥਿਆਰਾਂ ਦੀ ਨੁਮਾਇਸ਼ ਅਤੇ ਉਨ੍ਹਾਂ ਦੀ ਵਡਿਆਈ ਕਰਨ ’ਤੇ ਪਾਬੰਦੀ ਅਤੇ ਸਖ਼ਤ ਮਨਾਹੀ ਦੇ ਬਾਵਜੂਦ ਇਸ ਗੀਤ ਨੂੰ ਰਿਲੀਜ਼ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਗਿਆ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pollywood, Punjab, Punjabi Films, Singer, Song