ਪ੍ਰਦੀਪ ਭੰਡਾਰੀ
ਲੁਧਿਆਣਾ : ਸਮਾਜਸੇਵੀ ਪੰਡਿਤਰਾਓ ਧਰਨੇਵਰ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬੋਰਡ ਪੰਜਾਬੀ ਵਿਚ ਲਗਾਉਣ ਲਈ ਅਪੀਲ ਕੀਤੀ। ਉਹ ਅੱਜ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਘੁੰਮ ਕੇ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਨਜ਼ਰ ਆਏ। ਇਸ ਦੌਰਾਨ ਉਹਨਾਂ ਨੇ ਪੰਜਾਬੀ ਵਿਚ ਬੋਰਡ ਲਗਾਉਣ ਵਾਲੇ ਦੁਕਾਨਦਾਰਾਂ ਨੂੰ 35 ਰੁਪਏ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਅਸੀਂ ਪੰਜਾਬ ਵਿੱਚ ਰਹਿੰਦੇ ਹਾਂ, ਪੰਜਾਬੀ ਸਾਡੀ ਮਾਂ-ਬੋਲੀ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦਾ ਖਾਂਦੇ ਪੀਂਦੇ ਹਾਂ ਪਰ ਸਾਡੇ ਦੁਕਾਨ ਦੇ ਬਾਹਰ ਬੋਰਡ ਅੰਗਰੇਜੀ ਵਿਚ ਲਗਾਏ ਹਨ। ਇਸ ਲਈ ਉਹ ਅੱਜ ਲੁਧਿਆਣਾ ਪਹੁੰਚੇ ਹਨ ਅਤੇ ਵੱਖ-ਵੱਖ ਇਲਾਕਿਆਂ ਵਿੱਚ ਪੈਦਲ ਘੁੰਮ ਫਿਰ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਲਗਵਾਉਣ ਲਈ ਅਪੀਲ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਦੁਕਾਨ ਦੇ ਬਾਹਰ ਪੰਜਾਬੀ ਵਿਚ ਬੋਰਡ ਲਗਾਏ ਹਨ ਉਹਨਾਂ ਨੂੰ 35 ਰੁਪਏ ਦੇ ਕੇ ਸਨਮਾਨਿਤ ਕਰ ਰਹੇ ਹਨ ਕਿਉਕਿ ਪੰਜਾਬੀ ਲਿਪੀ ਦੇ ਪੈਂਤੀ ਅੱਖਰ ਹੁੰਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ludhiana news, PUNJABI LANGUAGE, Shop