ਗੁਰਦੀਪ ਸਿੰਘ
ਖੰਨਾ: ਸਮਰਾਲਾ ਵਿੱਚ ਕਰਿਆਨਾ ਸਟੋਰ 'ਤੇ ਭਿਆਨਕ ਅੱਗ ਲੱਗ ਗਈ। ਦੁਕਾਨ ਮਾਲਕ ਵੱਲੋ ਲੱਖਾਂ ਦਾ ਸਮਾਨ ਅੱਗ ਵਿੱਚ ਝੁਲਸਣ ਦਾ ਖ਼ਦਸ਼ਾ ਹੈ। ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਵਿੱਚ ਵੀ ਪੁਖਤਾ ਪ੍ਰਬੰਧ ਨਹੀਂ ਨਜ਼ਰ ਆਏ।
ਡੀ. ਐਸ. ਪੀ. ਸਮਰਾਲਾ ਨੇ ਕਿਹਾ ਕਿ ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਲਈ ਪੁਖ਼ਤਾ ਇੰਤਜ਼ਾਮ ਨਾ ਹੋਣ ਕਾਰਨ, ਐਸ. ਡੀ. ਐਮ. ਨਾਲ ਤਾਲ ਮੇਲ ਕੀਤਾ ਜਾਵੇਗਾ।
ਜਦੋਂ ਇਸ ਸੰਬੰਧੀ ਫਾਇਰ ਬ੍ਰਿਗੇਡ ਦੇ ਇੰਚਾਰਜ ਨੂੰ ਪੁੱਛਿਆ ਗਿਆ ਤਾਂ ਉਹਨਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਪਾਇਪਾਂ ਨੂੰ ਬਦਲਣ ਲਈ, ਅਸੀਂ ਲਿਖ਼ਤੀ ਸ਼ਿਕਾਇਤ ਭੇਜ ਦਿੱਤੀ ਹੈ।
ਮੌਕੇ 'ਤੇ ਸਮਰਾਲਾ ਪੁਲਿਸ ਵੱਲੋਂ ਪਹੁੰਚ ਕੇ ਜਾਇਜ਼ਾ ਲਿਆ ਗਿਆ। ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਹੈ। ਹਾਲੇ ਨੁਕਸਾਨ ਦਾ ਕੋਈ ਅਨੁਮਾਨ ਨਹੀਂ ਲਗਾਇਆ ਗਿਆ। ਉਹਨਾਂ ਕਿਹਾ ਕਿ ਮੈਂ ਖੁਦ ਆ ਕੇ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ ਪੁਖ਼ਤਾ ਇੰਤਜ਼ਾਮ ਨਾ ਹੋਣ ਕਾਰਨ ਐਸ. ਡੀ. ਐਮ. ਸਮਰਾਲਾ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।