ਸ਼ਿਵਮ ਮਹਾਜਨ
Republic Day 2023 in Ludhiana: 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ 'ਤੇ ਲੁਧਿਆਣਾ ਦੇ ਵੱਖ-ਵੱਖ ਸਕੂਲਾਂ ਵਿਚਾਲੇ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਤਸਵੀਰਾਂ ਹਨ, ਲੁਧਿਆਣਾ ਦੇ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਸੇਖੇਵਾਲ ਵਿਖੇ ਸਕੂਲ ਦੇ ਪ੍ਰਿੰਸਿਪਲ ਇੰਦਰਜੀਤ ਸਿੰਘ ਨੇਕੀ ਵੱਲੋਂ ਗਣਤੰਤਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਕਲਚਰਲ ਆਈਟਮ, ਡਾਂਸ, ਸ਼ਬਦ, ਕੀਰਤਨ, ਸਕਿੱਟ ਆਦਿ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਦੇ ਵਿਚ ਅਸ਼ੀਸ਼ ਜੈਨ (ਪ੍ਰਧਾਨ UCAL) ਅਤੇ ਸਾਹਿਲ ਜੈਨ (ਜਰਨਲ ਸੈਕਟਰੀ UCAL) ਨੇ ਸ਼ਿਰਕਤ ਕੀਤੀ।
ਮੁੱਖ ਮਹਿਮਾਨ ਸਾਹਿਲ ਜੈਨ ਨੇ ਸਕੂਲ ਵੱਲੋਂ ਕਰਵਾਏ ਇਸ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਅਤੇ ਸਾਹਿਲ ਜੈਨ ਨੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਆਪਣੇ ਵਿਚਾਰ ਵੀ ਦੱਸੇ।ਉਨ੍ਹਾਂ ਕਿਹਾ ਕਿ ਜਿਨ੍ਹਾਂ ਆਪਣੇ ਦੇਸ਼ ਦੇ ਸ਼ਹੀਦ ਨੂੰ ਯਾਦ ਕਰਨ ਦੀ ਜ਼ਰੂਰਤ ਹੈ, ਉਨਾ ਹੀ ਦੇਸ਼ ਦੇ ਲਈ ਖੇਡਾਂ ਵਿੱਚ ਆਪਣਾ ਨਾਮ ਚਮਕਾਉਣ ਦੀ ਜ਼ਰੂਰਤ ਵੀ ਹੈ। ਉਹਨਾਂ ਨੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਟੀ-ਸ਼ਰਟ, ਮੈਡਲ ਅਤੇ ਸਰਟੀਫਿਕੇਟ ਵੀ ਦਿੱਤੇ, ਜਿਸ ਨਾਲ ਬੱਚਿਆਂ ਨੂੰ ਖੇਡਾਂ ਦੇ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ। ਇਸ ਦੇ ਨਾਲ ਹੀ ਬੱਚਿਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਸਾਹਿਲ ਜੈਨ ਵੱਲੋਂ ਬੱਚਿਆਂ ਨੂੰ ਗਣਤੰਤਰ ਦਿਵਸ ਉੱਤੇ ਭਾਸ਼ਣ ਦਿੱਤਾ ਗਿਆ ਅਤੇ ਭਾਰਤ ਅਤੇ ਭਾਰਤ ਨਾਲ ਜੁੜੇ ਸਤੰਤਰ ਸੈਨਾਨੀਆਂ ਦੇ ਉੱਤੇ ਇਤਿਹਾਸਿਕ ਪ੍ਰਸ਼ਨ ਪੁੱਛੇ ਗਏ ਅਤੇ ਉਹਨਾਂ ਨੇ ਆਪਣੇ ਭਾਸ਼ਣ ਨਾਲ ਬੱਚਿਆਂ ਨੂੰ ਅੱਜ ਦੇ ਭਾਰਤ ਨਾਲ ਜਾਗਰੂਕ ਕਰਵਾਇਆ। ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਸਾਹਿਲ ਜੈਨ, ਅਧਿਆਪਕ ਅਤੇ ਪ੍ਰਿੰਸੀਪਲ ਦੀ ਮੌਜੂਦਗੀ ਵਿੱਚ ਰਾਸ਼ਟਰੀ ਝੰਡੇ ਨੂੰ ਫਹਿਰਾਇਆ ਗਿਆ। ਜਿੱਥੇ ਇਸ ਪ੍ਰੋਗਰਾਮ ਦੇ ਵਿੱਚ ਸਕੂਲ ਦੇ ਬੱਚਿਆਂ ਵੱਲੋਂ 15 ਤੋਂ ਵੱਧ ਸਟੇਜ ਪ੍ਰਦਰਸ਼ਨ ਕੀਤੇ ਗਏ। ਉਥੇ ਹੀ 26 ਜਨਵਰੀ ਦਾ ਇਹ ਪ੍ਰੋਗਰਾਮ ਚੰਗੇ ਤਰੀਕੇ ਨਾਲ ਸੰਪੰਨ ਹੋਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ludhiana, Republic Day 2023