ਸ਼ਿਵਮ ਮਹਾਜਨ
ਤਰਨਤਾਰਨ ਦੇ ਪੱਟੀ ਇਲਾਕੇ ਵਿਚ ਹੋਈ ਬੇਅਦਬੀ ਨੂੰ ਲੈ ਕੇ ਈਸਾਈ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਈਸਾਈ ਭਾਈਚਾਰੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਆਪਣੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ।ਉੱਥੇ ਹੀ ਲੁਧਿਆਣਾ ਦੀ ਮੁੱਖ ਚਰਚ, ਕਲਵਰੀ ਚਰਚ ਦੇ ਬਾਹਰ ਚਰਚ ਮੈਨੇਜਮੈਂਟ ਅਤੇ ਈਸਾਈ ਭਾਈਚਾਰੇ ਵੱਲੋਂ ਕੈਂਡਲ ਰੋਸ ਮਾਰਚ ਕੀਤਾ ਗਿਆ।
ਇਸ ਮੌਕੇ 'ਤੇ ਈਸਾਈ ਭਾਈਚਾਰੇ ਵੱਲੋਂ ਪ੍ਰਭੂ ਯਸ਼ੂ ਮਸੀਹ ਦੀ ਹਾਜ਼ਰੀ ਵਿੱਚ ਪ੍ਰਾਰਥਨਾ ਕੀਤੀ ਗਈ ਇਨਸਾਫ਼ ਦੀ ਮੰਗ ਕੀਤੀ ਗਈ। ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਕਿ ਜੋ ਵੀ ਸ਼ਰਾਰਤੀ ਅਨਸਰ ਇਸ ਪੂਰੀ ਘਟਨਾ ਪਿੱਛੇ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪੰਜਾਬ ਵਿੱਚ ਸਾਰੇ ਧਰਮ ਬਰਾਬਰ ਅਤੇ ਮਿਲ ਕੇ ਰਹਿੰਦੇ ਹਨ। ਪਰ ਕੁੱਝ ਸ਼ਰਾਰਤੀ ਅਨਸਰ ਇਸ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ ਅਤੇ ਸਾਡੀ ਸਰਕਾਰ ਨੂੰ ਅਪੀਲ ਹੈ ਕਿ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਬੇਅਦਬੀ ਦੀ ਪੂਰੀ ਜਾਂਚ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।