ਸ਼ਿਵਮ ਮਹਾਜਨ
ਲੁਧਿਆਣਾ: ਈਡੀ ਵੱਲੋਂ ਸੋਨੀਆ ਗਾਂਧੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਕਾਂਗਰਸ ਦੇ ਵਿਚਾਲੇ ਰੋਸ ਪੈਦਾ ਹੋ ਰਿਹਾ। ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਇਸ ਸਮੇਂ ਸਰਕਾਰ ਨੂੰ ਮਹਿੰਗਾਈ ਦੇ ਬਾਰੇ ਸੋਚਣਾ ਚਾਹੀਦਾ ਹੈ ਜਦਕਿ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ,ਕੇਂਦਰ ਦੀ ਸਰਕਾਰ ਈਡੀ ਦਾ ਡਰਾਵਾ ਦੇ ਕੇ ਕਾਂਗਰਸ ਪਾਰਟੀ ਨੂੰ ਅੰਦਰੋਂ ਤੋੜਨਾ ਚਾਹੁੰਦੀ ਹੈ,ਜਿਸ ਤੋਂ ਬਾਅਦ ਲੁਧਿਆਣਾ ਦੇ ਸਮਰਾਲਾ ਚੌਕ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਸੰਜੇ ਤਲਵਾੜ ਵੱਲੋਂ ਸਮਰਾਲਾ ਚੌਕ ਦੇ ਪਾਰਕ ਵਿੱਚ ਆਪਣੇ ਸਾਥੀ ਕੌਂਸਲਰ ਸਹਿਤ ਸੱਤਿਆਗ੍ਰਹਿ ਧਰਨਾ ਦਿੱਤਾ ਗਿਆ।
ਲੁਧਿਆਣਾ ਪੂਰਬੀ ਦੇ ਸਾਬਕਾ ਕਾਂਗਰਸ ਵਿਧਾਇਕ ਸੰਜੇ ਤਲਵਾੜ ਦਾ ਕਹਿਣਾ ਸੀ ਕਿ, ਈਡੀ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ਉੱਤੇ ਕੰਮ ਕਰ ਰਹੀ ਹੈ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵਰਕਰਾਂ ਅਤੇ ਲੀਡਰਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਦਾ ਮੁੱਖ ਮੰਤਵ ਕਾਂਗਰਸ ਸਰਕਾਰ ਨੂੰ ਤੋੜਨਾ ਅਤੇ ਉਸ ਨੂੰ ਖ਼ਤਮ ਕਰਨਾ ਹੈ, ਜਾਣੋ ਹੋਰ ਕੁਝ ਕੀ ਕਿਹਾ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਨੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।