Home /ludhiana /

Smart City ludhiana: ਲੁਧਿਆਣਾ ਵਿਚ ਸ਼ੁਰੂ ਹੋਣ ਜਾ ਰਹੇ ਹਨ ਨਵੇਂ ਵਿਕਾਸ ਪ੍ਰੋਜੈਕਟ, ਜਾਣੋ ਪੂਰੀ ਜਾਣਕਾਰੀ

Smart City ludhiana: ਲੁਧਿਆਣਾ ਵਿਚ ਸ਼ੁਰੂ ਹੋਣ ਜਾ ਰਹੇ ਹਨ ਨਵੇਂ ਵਿਕਾਸ ਪ੍ਰੋਜੈਕਟ, ਜਾਣੋ ਪੂਰੀ ਜਾਣਕਾਰੀ

Smart city ludhiana :ਲੁਧਿਆਣਾ ਵਿਚ ਸ਼ੁਰੂ ਹੋਣ ਜਾ ਰਹੇ ਹਨ ਨਵੇਂ ਵਿਕਾਸ ਪ੍ਰੋਜੈਕਟ, ਜਾਣੋ ਪ

Smart city ludhiana :ਲੁਧਿਆਣਾ ਵਿਚ ਸ਼ੁਰੂ ਹੋਣ ਜਾ ਰਹੇ ਹਨ ਨਵੇਂ ਵਿਕਾਸ ਪ੍ਰੋਜੈਕਟ, ਜਾਣੋ ਪ

ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਹੋਰ ਪੜ੍ਹੋ ...
  • Share this:

ਸ਼ਿਵਮ ਮਹਾਜਨ

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਐਮ.ਸੀ. ਗੋਬਿੰਦਗੜ੍ਹ ਵਿਖੇ ਸ਼ਾਂਤੀ ਨਗਰ ਦੇ ਸਾਹਮਣੇ ਟਾਇਲਸ ਚੇਨ ਲਿੰਕ ਕੰਡਿਆਲੀ ਤਾਰ ਨਾਲ ਰਾਜਭਾ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਅਤੇ ਆਰ.ਸੀ.ਸੀ. ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਤੇ ਕਰੀਬ 1.48 ਕਰੋੜ ਰੁਪਏ ਦਾ ਖਰਚਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਐਮ ਸੀ ਧੂਰੀ ਅਧੀਨ ਬਾਜ਼ੀਗਰ ਬਸਤੀ ਵਿਖੇ ਸਿਹਤ ਕਲੀਨਿਕ/ਆਮ ਆਦਮੀ ਕਲੀਨਿਕ ਵਜੋਂ ਮੌਜੂਦਾ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਗਲੀਆਂ ਦੀਆਂ ਲਾਈਟਾਂ ਦੀ ਰਿਪੇਅਰ ਅਤੇ ਰੱਖ-ਰੱਖਾਅ ਲਈ ਅਤੇ ਹੋਰ ਕੰਮਾਂ ਲਈ ਲੇਬਰ ਦੀਆਂ ਸੇਵਾਵਾਂ ਲਈਆਂ ਜਾਵੇਗੀ ਤਾਂ ਜ਼ੋ ਇਲਾਕੇ ਦੀ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਕਰਨ ਵਿਚ ਕੋਈ ਦਿਕੱਤ ਪੇਸ਼ ਨਾ ਆਵੇ। ਇਹਨਾਂ ਕੰਮਾਂ ਲਈ 87.62 ਲੱਖ ਰੁਪਏ ਖਰਚੇ ਜਾਣਗੇ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹਨਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

Published by:Drishti Gupta
First published:

Tags: Ludhiana, Punjab