Home /ludhiana /

ਨਵੇਂ ਆਧਾਰ ਕਾਰਡਾਂ ਸਬੰਧੀ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ‘ਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਨਵੇਂ ਆਧਾਰ ਕਾਰਡਾਂ ਸਬੰਧੀ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ‘ਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਇੰਨਰੋਲਮੈਂਟ ਕਿੱਟਾਂ ਦੀ ਆਵਾਜਾਈ ਲਈ ਰੂਟ ਪਲਾਨ ਤਿਆਰ ਕਰਦੇ ਹੋਏ ਨਾਮਾਂਕਣ ਏਜੰਸੀਆਂ ਨਾਲ ਸਾਂਝਾ

ਇੰਨਰੋਲਮੈਂਟ ਕਿੱਟਾਂ ਦੀ ਆਵਾਜਾਈ ਲਈ ਰੂਟ ਪਲਾਨ ਤਿਆਰ ਕਰਦੇ ਹੋਏ ਨਾਮਾਂਕਣ ਏਜੰਸੀਆਂ ਨਾਲ ਸਾਂਝਾ

ਡਿਪਟੀ ਕਮਿਸ਼ਨਰ ਵੱਲੋਂ ਪਹਿਲਾ ਹੀ ਇਸ ਸਬੰਧੀ ਸਰਗਰਮ ਸੇਵਾ ਕੇਂਦਰਾਂ, ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਹੋਰ ਗੈਰ-ਸਰਕਾਰੀ ਨਾਮਾਕਣ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਆਧਾਰ ਇੰਨਰੋਲਮੈਂਟ ਦੀ ਪ੍ਰਗਤੀ ਸਬੰਧੀ ਮੀਟਿੰਗ ਕੀਤੀ ਜਾ ਚੁੱਕੀ ਹੈ

  • Share this:

    ਸ਼ਿਵਮ ਮਹਾਜਨ

    ਲੁਧਿਆਣਾ:  ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਆਧਾਰ ਕਾਰਡ/ ਆਧਾਰ ਅੱਪਡੇਟ ਕਰਨ ਸਬੰਧੀ ਮਹੀਨੇ ਦੌਰਾਨ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਮਿਥੇ ਸ਼ਡਿਊਲ ਮੁਤਾਬਕ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਵੱਲੋਂ ਪਹਿਲਾ ਹੀ ਇਸ ਸਬੰਧੀ ਸਰਗਰਮ ਸੇਵਾ ਕੇਂਦਰਾਂ, ਜ਼ਿਲ੍ਹਾ ਸਿੱਖਿਆ ਅਫਸਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਹੋਰ ਗੈਰ-ਸਰਕਾਰੀ ਨਾਮਾਕਣ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਆਧਾਰ ਇੰਨਰੋਲਮੈਂਟ ਦੀ ਪ੍ਰਗਤੀ ਸਬੰਧੀ ਮੀਟਿੰਗ ਕੀਤੀ ਜਾ ਚੁੱਕੀ ਹੈ।

    ਇਸ ਅਧੀਨ ਦਲਜੀਤ ਕੌਰ ਪੀ.ਸੀ.ਐੱਸ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਜੋ ਕਿ ਬਤੌਰ ਨੋਡਲ ਅਫਸਰ ਇਸ ਕੰਮ ਨੂੰ ਮੋਨੀਟਰ ਕਰ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸ ਮਸਲੇ ਸਬੰਧੀ ਸਕੂਲ ਸਿੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ UIDAI ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਉਪਲਬਧ ਸਾਧਨਾਂ ਦੀ 100 ਫ਼ੀਸਦੀ ਵਰਤੋਂ ਕਰਦੇ ਹੋਏ ਇਸ ਕੰਮ ਨੂੰ ਨੇਪਰੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਹਨ।

    ਬਾਲ ਵਿਕਾਸ ਪ੍ਰੋਜੈਕਟ ਅਫ਼ਸਰ-ਕਮ-ਨੋਡਲ ਅਫ਼ਸਰ ਆਧਾਰ ਐਨਰੋਲਮੈਂਟ ਰਾਹੁਲ ਅਰੋੜਾ ਨੇ ਦੱਸਿਆ ਕਿ ਇੰਨਰੋਲਮੈਂਟ ਕਿੱਟਾਂ ਦੀ ਆਵਾਜਾਈ ਲਈ ਰੂਟ ਪਲਾਨ ਤਿਆਰ ਕਰਦੇ ਹੋਏ ਨਾਮਾਂਕਣ ਏਜੰਸੀਆਂ ਨਾਲ ਸਾਂਝਾ ਕਰ ਦਿੱਤਾ ਗਿਆ ਹੈ ਅਤੇ ਸੇਵਾ ਕੇਂਦਰ ਦੇ ਅਧਿਕਾਰੀਆਂ ਰਾਹੀ ਜਨਤਾ ਦੀ ਸਹੂਲਤ ਲਈ ਕੁਸ਼ਲ ਭੀੜ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਵਿਭਾਗ ਦੀਆਂ ਸੁਪਰਵਾਈਜ਼ਰਾਂ ਰਾਹੀ ਇਸ ਕੰਮ ਨੂੰ ਫ਼ੀਲਡ ਪੱਧਰ ‘ਤੇ ਮੁਕੰਮਲ ਤੌਰ 'ਤੇ ਮੋਨੀਟਰ ਕੀਤਾ ਜਾ ਰਿਹਾ ਹੈ ।

    Published by:Tanya Chaudhary
    First published:

    Tags: Aadhar PAN Link Last Date, Ludhiana, Punjab