ਸ਼ਿਵਮ ਮਹਾਜਨ
ਲੁਧਿਆਣਾ: ਪੰਜਾਬ ਸੂਬੇ ਵਿਚ ਅਜੋਕੇ ਸਮੇਂ ਵਿੱਚ ਖੇਤਾਂ ਦੇ ਵਿਚਾਲੇ ਕਿਸਾਨਾਂ ਵੱਲੋਂ ਪਰਾਲੀ ਸਾੜੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਥੋੜ੍ਹਾ ਸਮਾਂ ਪਹਿਲਾਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਇਸ ਤਰ੍ਹਾਂ ਦੀ ਮੁਹਿੰਮ ਚਲਾਈ ਗਈ ਅਤੇ ਪਰਾਲੀ ਨਾ ਸਾੜ ਕੇ ਉਸ ਦਾ ਸਹੀ ਨਿਬੇੜਾ ਕਰਨ ਦੀ ਵਿਧੀ ਵੀ ਦੱਸੀ ਗਈ।
ਪਰ ਫਿਰ ਵੀ ਗੱਲ ਕਰੀਏ ਪੰਜਾਬ ਸੂਬੇ ਅਤੇ ਖ਼ਾਸਕਰ ਜ਼ਿਲ੍ਹਾ ਲੁਧਿਆਣਾ ਦੀ ਜਿਥੇ ਕਿ ਪਰਾਲੀ ਸਾੜਨ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਪੰਜਾਬ ਸੂਬੇ ਵਿੱਚ ਸੰਗਰੂਰ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਜਦੋਂ ਖੇਤੀਬਾੜੀ ਮੰਤਰੀ ਸਮਰਾਲਾ ਦੀ ਮੰਡੀ ਵਿਚਾਲੇ ਪਹੁੰਚੇ ਤਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਜਾਲਣ ਦੇ ਮਾਮਲੇ ਘੱਟ ਆਏ ਹਨ। ਉਹਨਾਂ ਕਿਹਾ ਕਿ ਸਰਕਾਰ ਤੇ ਆਰਥਿਕ ਸੰਕਟ ਹੋਣ ਦੇ ਬਾਵਜੂਦ ਵੀ ਅਸੀਂ ਕਿਸਾਨਾਂ ਦੀ ਮੱਦਦ ਲਈ ਹਰ ਸੰਭਵ ਕੋਸਿ਼ਸ਼ ਕਰ ਰਹੇ ਹਾਂ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਅਸੀਂ ਤਾਂ ਚਾਹੁੰਦੇ ਸੀ ਕਿ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪਰਾਲੀ ਨਾ ਸਾੜਨ ਦਾ ਮੁਆਵਜਾ ਦਿੱਤਾ ਜਾਵੇ ਪਰ ਕੇਂਦਰ ਦੀ ਸਰਕਾਰ ਨਹੀਂ ਮੰਨੀ। ਉਹਨਾਂ ਕਿਹਾ ਕਿ ਅਗਲੇ ਸਾਲ ਤੱਕ ਪਰਾਲੀ ਦੀ ਸਮੱਸਿਆ 85 ਪ੍ਰਤੀਸ਼ਤ ਤੱਕ ਠੀਕ ਹੋ ਜਾਵੇਗੀ। ਖੇਤਬਾੜੀ ਮੰਤਰੀ ਦੇ ਸਾਹਮਣੇ ਕਿਸਾਨਾਂ ਨੇ ਡੀ.ਏ.ਪੀ ਦੀ ਖਾਦ ਅਤੇ ਕਣਕ ਦੇ ਅਗੇਤੇ ਬੀਜਾਂ ਦੀ ਸਪਲਾਈ ਵਧਾਉਣ ਦੀ ਮੰਗ ਰੱਖੀ ਜਿਸ 'ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ ਦੀ ਖਾਦ ਅਤੇ ਕਣਕ ਦੇ ਬੀਜਾਂ ਦੀ ਕੋਈ ਵੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।