ਸ਼ਿਵਮ ਮਹਾਜਨ
ਲੁਧਿਆਣਾ: ਖੇਡਾਂ ਵਤਨ ਪੰਜਾਬ ਦੀਆ-2022’ ਤਹਿਤ ਜ਼ਿਲ੍ਹੇ ਵਿੱਚ 1 ਤੋਂ 6 ਸਤੰਬਰ, 2022 ਤੱਕ ਬਲਾਕ ਪੱਧਰੀ ਮੈਚ ਸ਼ੁਰੂ ਹੋਣਗੇ। ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਇਸ ਮੈਗਾ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ-2022’ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ, 2022 ਨੂੰ ਜਲੰਧਰ ਤੋਂ ਖੇਡਾਂ ਦੀ ਸ਼ੁਰੂਆਤ ਕਰਨਗੇ।
ਉਨ੍ਹਾਂ ਨੇ ਦੱਸਿਆ ਕਿ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ ਹੁਣ 30 ਅਗਸਤ, 2022 ਤੱਕ ਵਧਾ ਦਿੱਤੀ ਗਈ ਹੈ ਜਿਸ ਤਹਿਤ ਖਿਡਾਰੀ ਵੈਬਸਾਈਟwww.punjabkhedmela2022.in‘ਤੇ ਜਾਂ ਜ਼ਿਲ੍ਹਾ ਖੇਡ ਅਫ਼ਸਰ, ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਦੇ ਦਫ਼ਤਰ ਵਿਖੇ ਆਪਣੀ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।