ਲੁਧਿਆਣਾ ਦੇ ਮਲੇਰਕੋਟਲਾ 'ਚ ਤਾਇਨਾਤ 40 ਸਾਲਾ ਏਐੱਸਆਈ 'ਤੇ ਇੱਕ ਔਰਤ ਨਾਲ ਜਬਰ-ਜਨਾਹ ਕਰਨ ਦਾ ਇਲਜ਼ਾਮ ਲੱਗਾ ਹੈ। ਪੀੜਤ ਔਰਤ ਦਾ ਇਲਜ਼ਾਮ ਹੈ ਕਿ ਜਦੋਂ ਉਹ 6 ਮਹੀਨੇ ਦੀ ਗਰਭਵਤੀ ਸੀ ਤਾਂ ਏਐਸਆਈ ਨੇ ਉਸ ਦਾ ਗਰਭਪਾਤ ਵੀ ਕਰਵਾਇਆ ਸੀ।
ਪੀੜਤ ਔਰਤ ਦਾ ਇਹ ਵੀ ਇਲਜ਼ਾਮ ਹੈ ਕਿ ਇਸ ਦੇ ਨਾਲ ਹੀ ਏਐਸਆਈ ਨੇ ਉਦ ਦੀ ਇੱਕ ਅਸ਼ਲੀਲ ਵੀਡੀਓ ਵੀ ਬਣਾਈ ਹੈ, ਜਿਸ ਨੂੰ ਵਾਇਰਲ ਕਰਨ ਦੀ ਉਸ ਨੂੰ ਧਮਕੀ ਵੀ ਦਿੰਦਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਦਾ ਨਾਂ ਸੁਖਵਿੰਦਰ ਹੈ ਜੋ ਸੰਗਰੂਰ ਦੇ ਫੌਜੇਵਾਲ ਦਾ ਰਹਿਣ ਵਾਲਾ ਸਿੰਘ ਦੱਸਿਆ ਜਾ ਰਿਹਾ ਹੈ।
ਪੀੜਤ ਔਰਤ ਨੇ ਇਲਜ਼ਾਮ ਲਾਇਆ ਹੈ ਕਿ ਮੁਲਜ਼ਮ ਨੇ ਉਸ ਨੂੰ ਆਪਣੇ ਇੱਕ ਦੋਸਤ, ਜੋ ਕਿ ਪੁਲਿਸ ਮੁਲਾਜ਼ਮ ਹੈ ਉਸ ਦੇ ਨਾਲ ਸਰੀਰਕ ਸਬੰਧ ਬਣਾਉਣ ਲਈ ਵੀ ਮਜਬੂਰ ਕੀਤਾ ਸੀ। ਜਦੋਂ ਉਸ ਔਰਤ ਨੇ ਇਨਕਾਰ ਕੀਤਾ ਤਾਂ ਮੁਲਜ਼ਮ ਨੇ ਉਸ ਦੀ ਅਸ਼ਲੀਲ ਵੀਡੀਓ ਅਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦਿੱਤੀ।
ਪੀੜਤ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਲੰਬੇ ਸਮੇਂ ਤੋਂ ਬਿਮਾਰ ਹੈ।ਜਿਸ ਦੇ ਕਾਰਨ ਉਹ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਪੀੜਤ ਔਰਤ ਦੇ ਪਤੀ ਨਾਲ ਲੁਧਿਆਣਾ ਦੇ ਬੱਸ ਸਟੈਂਡ ’ਤੇ ਏਐਸਆਈ ਸੁਖਵਿੰਦਰ ਸਿੰਘ ਨੂੰ ਮਿਲਿਆ ਸੀ। ਉਹ ਕਿਸੇ ਕੰਮ ਲਈ ਲੁਧਿਆਣਾ ਆਇਆ ਹੋਇਆ ਸੀ। ਪੁਲਜ਼ਮ ਪੁਲਿਸ ਮੁਲਾਜ਼ਮ ਨੇ ਉਸ ਨਾਲ ਦੋਸਤੀ ਕੀਤੀ ਅਤੇ ਫਿਰ ਉਸ ਦੇ ਅਤੇ ਉਸ ਦੇ ਪਰਿਵਾਰ ਦੇ ਨੇੜੇ ਆਉਣਾ ਸ਼ੁਰੂ ਕਰ ਦਿੱਤਾ। ਔਰਤ ਦਾ ਇਲਜ਼ਾਮ ਹੈ ਕਿ ਮੁਲਜ਼ਮ ਨੇ ਉਸ ਨਾਲ ਸਰੀਰਕ ਸਬੰਧ ਬਣਾਏ।
ਪੀੜਤ ਔਰਤ ਨੇ ਦੱਸਿਆ ਕਿ ਸਾਲ 2020 ਵਿੱਚ ਉਹ ਛੇ ਮਹੀਨੇ ਦੀ ਗਰਭਵਤੀ ਹੋ ਗਈ ਸੀ। ਜਦੋਂ ਉਸ ਨੇ ਇਸ ਬਾਰੇ ਏਐੱਸਆਈ ਨਾਲ ਗੱਲ ਕੀਤੀ ਤਾਂ ਉਸ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕਰ ਦਿੱਤਾ।ਜਿਸ ਤੋਂ ਬਾਅਦ ਪੀੜਤ ਔਰਤ ਨੇ 22 ਸਤੰਬਰ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਗੁਰਚਨਜੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ । ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿਖੇ ਆਈਪੀਸੀ ਦੀ ਧਾਰਾ 376, 313 ਅਤੇ 506 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਦੇ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।