Home /ludhiana /

Ludhiana: ਚੋਣਾਂ ਦੇ ਰੰਗ 'ਚ ਕੋਰੋਨਾ ਨੇ ਪਾਇਆ ਭੰਗ, ਵੋਟਰਾਂ ਲਈ ਜ਼ਰੂਰੀ ਹਦਾਇਤਾਂ ਜਾਰੀ

Ludhiana: ਚੋਣਾਂ ਦੇ ਰੰਗ 'ਚ ਕੋਰੋਨਾ ਨੇ ਪਾਇਆ ਭੰਗ, ਵੋਟਰਾਂ ਲਈ ਜ਼ਰੂਰੀ ਹਦਾਇਤਾਂ ਜਾਰੀ

ਇੱਕ

ਇੱਕ ਵੋਟਰ ਨੂੰ ਇੱਕ ਦਸਤਾਨਾ ਦਿੱਤਾ ਜਾਵੇਗਾ ਜਿਸ ਨੂੰ ਪਾ ਕੇ ਵੋਟਿੰਗ ਮਸ਼ੀਨ ਦਾ ਬਟਨ ਦਬਾਉਣ ਦੇ ਨ

ਇੱਕ ਵੋਟਰ ਨੂੰ ਇੱਕ ਦਸਤਾਨਾ ਦਿੱਤਾ ਜਾਵੇਗਾ ਜਿਸ ਨੂੰ ਪਾ ਕੇ ਵੋਟਿੰਗ ਮਸ਼ੀਨ ਦਾ ਬਟਨ ਦਬਾਉਣ ਦੇ ਨਾਲ-ਨਾਲ ਦਸਤਖਤ ਵੀ ਕੀਤੇ ਜਾਣਗੇ।ਉਨ੍ਹਾਂ ਕਿਹਾ ਵੋਟਰਾਂ ਅਤੇ ਪੋਲਿੰਗ ਕਰਮਚਾਰੀਆਂ ਦੀ ਸੁਰੱਖਿਆ ਸਾਡੀ ਮੁੱਖ ਚਿੰਤਾ ਹੈ ਅਤੇ ਇਨ੍ਹਾਂ ਸਾਰੇ ਪੋਲਿੰਗ ਬੂਥਾਂ 'ਤੇ ਪੈਦਾ ਹੋਣ ਵਾਲੇ ਕੂੜੇ ਦੇ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਲਈ ਪੁਖਤਾ ਪ੍

ਹੋਰ ਪੜ੍ਹੋ ...
  • Share this:

    ਸ਼ਿਵਮ ਮਹਾਜਨ

    ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ 2979 ਪੋਲਿੰਗ ਬੂਥ ਹਨ ਜਿੱਥੇ ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਸੁਰੱਖਿਆ ਉਪਾਅ ਕੀਤੇ ਜਾਣਗੇ।

    ਵੋਟਰਾਂ ਨੂੰ ਜਿੱਥੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ, ਓਥੇ ਹੀ ਸਮਾਜਿਕ ਦੂਰੀ ਬਣਾਈ ਰੱਖਣ ਤੋਂ ਇਲਾਵਾ ਸਾਰੇ ਪੋਲਿੰਗ ਬੂਥਾਂ ਅੰਦਰ ਦਾਖਲ ਹੋਣ ਵਾਲੇ ਦਰਵਾਜ਼ਿਆਂ 'ਤੇ ਥਰਮਲ ਸਕ੍ਰੀਨਿੰਗ ਨੂੰ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਏ.ਐਨ.ਐਮਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਬੂਥ ਕੋਵਿਡ ਕੰਟਰੋਲ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਵੋਟਰ ਨੂੰ ਇੱਕ ਦਸਤਾਨਾ ਦਿੱਤਾ ਜਾਵੇਗਾ ਜਿਸ ਨੂੰ ਪਾ ਕੇ ਵੋਟਿੰਗ ਮਸ਼ੀਨ ਦਾ ਬਟਨ ਦਬਾਉਣ ਦੇ ਨਾਲ-ਨਾਲ ਦਸਤਖਤ ਵੀ ਕੀਤੇ ਜਾਣਗੇ।

    ਵੋਟਰਾਂ ਅਤੇ ਪੋਲਿੰਗ ਕਰਮਚਾਰੀਆਂ ਦੀ ਸੁਰੱਖਿਆ ਸਾਡੀ ਮੁੱਖ ਚਿੰਤਾ ਹੈ ਅਤੇ ਇਨ੍ਹਾਂ ਸਾਰੇ ਪੋਲਿੰਗ ਬੂਥਾਂ 'ਤੇ ਪੈਦਾ ਹੋਣ ਵਾਲੇ ਕੂੜੇ ਦੇ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

    ਹਰੇਕ ਪੋਲਿੰਗ ਬੂਥ ਨੂੰ ਇੱਕ ਪੀਲੇ ਅਤੇ ਲਾਲ ਰੰਗ ਦੇ ਕੂੜੇਦਾਨ ਦਿੱਤੇ ਗਏ ਹਨ ਜਿੱਥੇ ਇਹ ਕੂੜਾ ਡੰਪ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਇਸ ਬਾਇਓ-ਵੇਸਟ ਨੂੰ ਹਰੇਕ ਹਲਕੇ ਦੇ ਸਾਰੇ ਬੂਥਾਂ ਤੋਂ ਕੁਲੈਕਸ਼ਨ ਸੈਂਟਰਾਂ ਤੱਕ ਇਕੱਠਾ ਕਰਕੇ ਨਿੱਜੀ ਕੰਪਨੀ ਦੁਆਰਾ ਵਿਗਿਆਨਕ ਵਿਧੀ ਰਾਹੀਂ ਨਿਪਟਾਰਾ ਕੀਤਾ ਜਾਵੇਗਾ।

    Published by:Amelia Punjabi
    First published:

    Tags: Coronavirus, COVID-19, Ludhiana, Punjab