Home /ludhiana /

Dengue Cases in Ludhiana: ਜ਼ਿਲ੍ਹੇ 'ਚ ਵਧਿਆ ਡੇਂਗੂ ਦਾ ਖ਼ਤਰਾ, 28 ਕੇਸ ਮਿਲਣ ਨਾਲ ਸਿਹਤ ਵਿਭਾਗ ਚਿੰਤਿਤ  

Dengue Cases in Ludhiana: ਜ਼ਿਲ੍ਹੇ 'ਚ ਵਧਿਆ ਡੇਂਗੂ ਦਾ ਖ਼ਤਰਾ, 28 ਕੇਸ ਮਿਲਣ ਨਾਲ ਸਿਹਤ ਵਿਭਾਗ ਚਿੰਤਿਤ  

Dengue Cases in Ludhiana:ਲੁਧਿਆਣਾ ਜ਼ਿਲ੍ਹੇ ਵਿੱਚ ਵਧਿਆ ਡੇਂਗੂ ਦਾ ਖ਼ਤਰਾ, 28 ਕੇਸ ਮਿਲਣ ਨਾ

Dengue Cases in Ludhiana:ਲੁਧਿਆਣਾ ਜ਼ਿਲ੍ਹੇ ਵਿੱਚ ਵਧਿਆ ਡੇਂਗੂ ਦਾ ਖ਼ਤਰਾ, 28 ਕੇਸ ਮਿਲਣ ਨਾ

ਲੁਧਿਆਣਾ: ਜ਼ਿਲ੍ਹੇ ਵਿੱਚ ਸਰਦੀ ਸ਼ੁਰੂ ਹੋਣ ਨਾਲ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ। ਸ਼ਹਿਰ ਵਿੱਚ ਡੇਂਗੂ ਦੇ ਸਭ ਤੋਂ ਵੱਧ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਕਾਰਨ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ। ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਡੇਂਗੂ ਦੇ 28 ਨਵੇਂ ਮਰੀਜ਼ ਮਿਲੇ ਹਨ। ਇਨ੍ਹਾਂ ਵਿੱਚੋਂ 16 ਮਰੀਜ਼ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਹਨ, ਜਦਕਿ 12 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ।

ਹੋਰ ਪੜ੍ਹੋ ...
  • Share this:

ਸ਼ਿਵਮ ਮਹਾਜਨ

ਲੁਧਿਆਣਾ: ਜ਼ਿਲ੍ਹੇ ਵਿੱਚ ਸਰਦੀ ਸ਼ੁਰੂ ਹੋਣ ਨਾਲ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ। ਸ਼ਹਿਰ ਵਿੱਚ ਡੇਂਗੂ ਦੇ ਸਭ ਤੋਂ ਵੱਧ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਕਾਰਨ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ। ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਡੇਂਗੂ ਦੇ 28 ਨਵੇਂ ਮਰੀਜ਼ ਮਿਲੇ ਹਨ। ਇਨ੍ਹਾਂ ਵਿੱਚੋਂ 16 ਮਰੀਜ਼ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਹਨ, ਜਦਕਿ 12 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ।

ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 496 ਹੋ ਗਈ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਦੇ 439 ਮਰੀਜ਼ ਡੇਂਗੂ ਦੀ ਲਪੇਟ ਵਿੱਚ ਆ ਚੁੱਕੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਡੇਂਗੂ ਦੇ ਸਭ ਤੋਂ ਵੱਧ ਮਰੀਜ਼ ਸ਼ਹਿਰ ਦੇ ਹਨ। ਇਕੱਲੇ ਸ਼ਹਿਰ ਵਿਚੋਂ 335 ਮਰੀਜ਼ ਪਾਏ ਗਏ ਹਨ, ਜਦਕਿ 121 ਮਰੀਜ਼ ਪੇਂਡੂ ਖੇਤਰ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ 2378 ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਫੋਗਿੰਗ ਨਾ ਹੋਣ ਕਾਰਨ ਡੇਂਗੂ ਦੇ ਕੇਸ ਵੀ ਵੱਧ ਰਹੇ ਹਨ।

ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਦਾ ਸਿਰਫ ਇੱਕ ਨਵਾਂ ਮਰੀਜ਼ ਮਿਲਿਆ ਹੈ। ਸ਼ੁੱਕਰਵਾਰ ਨੂੰ ਸਿਹਤ ਵਿਭਾਗ ਵੱਲੋਂ 700 ਲੋਕਾਂ ਦੇ ਸੈਂਪਲ ਕੋਰੋਨਾ ਜਾਂਚ ਲਈ ਭੇਜੇ ਗਏ ਸਨ। ਜ਼ਿਲ੍ਹੇ ਵਿੱਚ ਕੋਰੋਨਾ ਪਾਜ਼ੀਟਿਵ ਦੀ ਦਰ ਹੁਣ ਬਹੁਤ ਘੱਟ ਰਹਿ ਗਈ ਹੈ। ਵਿਭਾਗ ਅਨੁਸਾਰ ਜ਼ਿਲ੍ਹੇ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਸਿਰਫ਼ 11 ਰਹਿ ਗਈ ਹੈ। ਇਹ ਸਾਰੇ ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ।

Published by:Rupinder Kaur Sabherwal
First published:

Tags: Dengue, Health, Ludhiana, Punjab