Home /ludhiana /

Ludhiana: ਲੁਧਿਆਣਾ ਵਾਸੀਆਂ ਦੇ ਪੀਣ ਵਾਲੇ ਪਾਣੀ 'ਤੇ 233.50 ਲੱਖ ਰੁਪਏ ਖਰਚ ਕਰੇਗੀ ਸਰਕਾਰ

Ludhiana: ਲੁਧਿਆਣਾ ਵਾਸੀਆਂ ਦੇ ਪੀਣ ਵਾਲੇ ਪਾਣੀ 'ਤੇ 233.50 ਲੱਖ ਰੁਪਏ ਖਰਚ ਕਰੇਗੀ ਸਰਕਾਰ

ਲੁਧਿਆਣਾ ਵਿੱਚ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਲਈ ਵੱਖ-ਵੱਖ ਥਾਵਾਂ 'ਤੇ ਪਾਣੀ ਦੀਆਂ ਲਾਈਨਾਂ ਵਿਛਾ

ਲੁਧਿਆਣਾ ਵਿੱਚ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਲਈ ਵੱਖ-ਵੱਖ ਥਾਵਾਂ 'ਤੇ ਪਾਣੀ ਦੀਆਂ ਲਾਈਨਾਂ ਵਿਛਾ

ਲੁਧਿਆਣਾ ਵਿੱਚ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਲਈ ਵੱਖ-ਵੱਖ ਥਾਵਾਂ 'ਤੇ ਪਾਣੀ ਦੀਆਂ ਲਾਈਨਾਂ ਵਿਛਾਈਆਂ ਜਾਣਗੀਆਂ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਹਾਰਸ ਪਾਵਰ ਦੇ ਸਬਮਰਸੀਬਲ ਟਿਊਬਵੈੱਲ ਵੀ ਲਗਾਏ ਜਾਣਗੇ। ਇਸ ਨਾਲ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਹੋਰ ਪੜ੍ਹੋ ...
  • Share this:

    ਸ਼ਿਵਮ ਮਹਾਜਨ 

    ਲੁਧਿਆਣਾ: ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਦੇ ਸੁਧਾਰ ਅਤੇ ਸੀਵਰੇਜ ਦੀਆਂ ਨਵੀਆਂ ਲਾਈਨਾਂ ਵਿਛਾਉਣ ਲਈ 233.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਪਰੋਕਤ ਕੰਮਾਂ ਲਈ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਲਈ ਵੱਖ-ਵੱਖ ਥਾਵਾਂ 'ਤੇ ਪਾਣੀ ਦੀਆਂ ਲਾਈਨਾਂ ਵਿਛਾਈਆਂ ਜਾਣਗੀਆਂ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਹਾਰਸ ਪਾਵਰ ਦੇ ਸਬਮਰਸੀਬਲ ਟਿਊਬਵੈੱਲ ਵੀ ਲਗਾਏ ਜਾਣਗੇ। ਇਸ ਨਾਲ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

    ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਸੀਵਰੇਜ ਲਾਈਨਾਂ ਵੀ ਵਿਛਾਈਆਂ ਜਾਣਗੀਆਂ। ਡਾ. ਨਿੱਝਰ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

    Published by:Rupinder Kaur Sabherwal
    First published:

    Tags: Ludhiana, Punjab, Water