Home /ludhiana /

ਇਸ ਪਿੰਡ ਦੇ ਲੋਕਾਂ ਨੇ ਮੈਡੀਕਲ ਹਸਪਤਾਲ ਲਈ ਮਾਨ ਸਰਕਾਰ ਨੂੰ 39 ਕਰੋੜ ਦੀ 13 ਏਕੜ ਜ਼ਮੀਨ ਕੀਤੀ ਦਾਨ

ਇਸ ਪਿੰਡ ਦੇ ਲੋਕਾਂ ਨੇ ਮੈਡੀਕਲ ਹਸਪਤਾਲ ਲਈ ਮਾਨ ਸਰਕਾਰ ਨੂੰ 39 ਕਰੋੜ ਦੀ 13 ਏਕੜ ਜ਼ਮੀਨ ਕੀਤੀ ਦਾਨ

ਮਾਤਾ

ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ

ਲੁਧਿਆਣਾ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ।

ਹੋਰ ਪੜ੍ਹੋ ...
  • Share this:

    ਸ਼ਿਵਮ ਮਹਾਜਨ

    ਲੁਧਿਆਣਾ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ।

    ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਜਾਂ ਹਸਪਤਾਲ ਦੇ ਵਿਕਾਸ ਦਾ ਬੀੜਾ ਚੁੱਕਣਗੇ।

    ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਹੋਰਨਾਂ, ਖਾਸ ਕਰਕੇ ਪ੍ਰਵਾਸੀ ਭਾਰਤੀਆਂ, ਨੂੰ ਵੀ ਅੱਗੇ ਆਉਣ ਅਤੇ ਆਪਣੀ ਮਾਤ ਭੂਮੀ ਦੀ ਤਰੱਕੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ।

    Published by:Rupinder Kaur Sabherwal
    First published:

    Tags: AAP, AAP Punjab, Bhagwant Mann, Ludhiana, Punjab