Home /ludhiana /

ਪਿੰਡ ਲੁਹਾਰਾ ਦੇ ਲੋਕਾਂ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ-ਵਿਧਾਇਕਾ ਛੀਨਾ 

ਪਿੰਡ ਲੁਹਾਰਾ ਦੇ ਲੋਕਾਂ ਨੂੰ ਨਹੀਂ ਆਵੇਗੀ ਬਿਜਲੀ ਦੀ ਸਮੱਸਿਆ-ਵਿਧਾਇਕਾ ਛੀਨਾ 

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਨਤਾ ਨਗਰ ਸਥਿੱਤ ਬਿਜਲੀ ਘਰ ਵਿਖੇ ਨਵੇਂ 11 ਕੇ . ਵੀ ਫੀ

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਨਤਾ ਨਗਰ ਸਥਿੱਤ ਬਿਜਲੀ ਘਰ ਵਿਖੇ ਨਵੇਂ 11 ਕੇ . ਵੀ ਫੀ

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਨਤਾ ਨਗਰ ਸਥਿੱਤ ਬਿਜਲੀ ਘਰ ਵਿਖੇ ਨਵੇਂ 11 ਕੇ . ਵੀ ਫੀਡਰ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਛੀਨਾ ਨੇ ਕਿਹਾ ਕਿ 11 ਕੇ . ਵੀ ਲੁਹਾਰਾ ਫੀਡਰ ਜੋਕਿ 66 ਕੇ . ਵੀ  ਗਿੱਲ ਰੋਡ ਸਬ ਸਟੇਸ਼ਨ ਤੋਂ ਚੱਲਦਾ ਹੈ । ਉਹ ਪਿੱਛਲੇ ਕੁੱਝ ਸਾਲਾਂ ਤੋਂ ਓਵਰਲੋਡ ਹਾਲਤ ਵਿੱਚ ਚੱਲ ਰਿਹਾ ਸੀ। 

ਹੋਰ ਪੜ੍ਹੋ ...
 • Share this:
  ਸ਼ਿਵਮ ਮਹਾਜਨ,

  ਲੁਧਿਆਣਾ: ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਨਤਾ ਨਗਰ ਸਥਿੱਤ ਬਿਜਲੀ ਘਰ ਵਿਖੇ ਨਵੇਂ 11 ਕੇ.ਵੀ ਫੀਡਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਛੀਨਾ ਨੇ ਕਿਹਾ ਕਿ 11 ਕੇ.ਵੀ ਲੁਹਾਰਾ ਫੀਡਰ ਜੋਕਿ 66 ਕੇ.ਵੀ ਗਿੱਲ ਰੋਡ ਸਬ ਸਟੇਸ਼ਨ ਤੋਂ ਚੱਲਦਾ ਹੈ। ਉਹ ਪਿੱਛਲੇ ਕੁੱਝ ਸਾਲਾਂ ਤੋਂ ਓਵਰਲੋਡ ਹਾਲਤ ਵਿੱਚ ਚੱਲ ਰਿਹਾ ਸੀ। ਜਿਸ ਕਾਰਨ ਪਿੰਡ ਲੁਹਾਰਾ ਅਤੇ ਆਲੇ- ਦੁਆਲੇ ਦੀਆਂ ਕਾਲੋਨੀਆਂ ਨੂੰ ਬਿਜਲੀ ਸਬੰਧੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

  ਇਨ੍ਹਾਂ ਫੀਡਰ ਦੇ ਬਟਵਾਰੇ ਦਾ ਲਗਭਗ 66 ਲੱਖ ਦਾ ਕੰਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ ਤੋਂ ਨਿੱਜੀ ਦਿਲਚਸਪੀ ਲੈ ਕੇ ਪਹਿਲ ਦੇ ਆਧਾਰ ਤੇ ਪਾਸ ਕਰਵਾਇਆ ਹੈ । ਇਸ ਨਾਲ 6 ਤੋਂ 7 ਹਜ਼ਾਰ ਖ਼ਪਤਕਾਰਾਂ ਨੂੰ ਭਵਿੱਖ ਵਿੱਚ ਨਿਰਵਿਘਨ ਸਪਲਾਈ ਦੇਣ ਲਈ ਕੁਝ ਹੀ ਦਿਨਾਂ ਵਿੱਚ 5 ਕਿਲੋਮੀਟਰ ਤੋਂ ਜ਼ਿਆਦਾ ਐਚ .ਟੀ .ਐਕਸ . ਐਲ.ਪੀ.ਈ.ਕੇਬਲ, ਪੀ.ਐਸ.ਪੀ.ਐਲ ਵੱਲੋਂ ਜੰਗੀ ਪੱਧਰ ‘ਤੇ ਖਿੱਚਵਾ ਦਿੱਤੀ ਗਈ ਹੈ । ਵਿਧਾਇਕਾ ਛੀਨਾ ਨੇ ਕਿਹਾ ਕਿ ਹੁਣ ਭਵਿੱਖ ਵਿੱਚ ਲੁਹਾਰਾ ਅਤੇ ਆਸ -ਪਾਸ ਦੇ ਇਲਾਕੇ ਦੇ ਨਿਵਾਸੀਆਂ ਨੂੰ ਬਿਜਲੀ ਸਬੰਧੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਵੇਗੀ।
  Published by:Drishti Gupta
  First published:

  Tags: Ludhiana, Punjab

  ਅਗਲੀ ਖਬਰ