ਸ਼ਿਵਮ ਮਹਾਜਨ,
ਲੁਧਿਆਣਾ: ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਇਕ ਹਫ਼ਤੇ ਦੌਰਾਨ ਸਿਰਫ਼ 27.7 ਮਿਲੀਮੀਟਰ ਮੀਂਹ ਹੀ ਪਿਆ ਹੈ, ਜਦੋਂ ਕਿ ਪੰਜਾਬ ਵਿੱਚ 7 ਅਗਸਤ ਤਕ ਆਮ ਤੌਰ ’ਤੇ 46.1 ਮਿਲੀਮੀਟਰ ਮੀਂਹ ਪਿਆ ਹੈ। ਪਹਿਲੇ ਹਫਤੇ ਆਮ ਨਾਲੋਂ 40 ਫੀਸਦੀ ਘੱਟ ਬਾਰਿਸ਼ ਹੋਈ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 9 ਅਗਸਤ ਤਕ ਮੌਸਮ ਸਾਫ਼ ਰਹੇਗਾ। ਦਿਨ ਧੁੱਪ ਵਾਲਾ ਰਹੇਗਾ ਅਤੇ ਨਮੀ ਵਧੇਗੀ। ਇਸ ਨਾਲ ਗਰਮੀ ਵਧੇਗੀ।
10 ਅਤੇ 11 ਅਗਸਤ ਨੂੰ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼, ਗਰਜ ਨਾਲ ਮੀਂਹ ਪੈ ਸਕਦਾ ਹੈ। 12 ਅਗਸਤ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਅਤੇ ਮੌਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ 15 ਅਗਸਤ ਤੋਂ ਪਹਿਲਾਂ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲੀਆਂ। ਹਾਲਾਂਕਿ ਦੁਪਹਿਰ 12 ਵਜੇ ਤੋਂ ਬਾਅਦ ਮੌਸਮ ਸਾਫ਼ ਹੋ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hot Weather, Ludhiana, Monsoon, Punjab, Weather