ਸ਼ਿਵਮ ਮਹਾਜਨ
ਲੁਧਿਆਣਾ: ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਇਸ ਧਰਤੀ 'ਤੇ ਸਾਰੇ ਮਿਲ ਕੇ ਰਹਿੰਦੇ ਹਨ। ਬੀਤੇ ਸਮੇਂ ਦੌਰਾਨ ਪੰਜਾਬ ਵਿਚ ਸ਼ਾਂਤੀ ਅਤੇ ਅਮਨ ਅਤੇ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸੇ ਦੌਰਾਨ ਇਕ ਵੱਡੇ ਧਾਰਮਿਕ ਲੀਡਰ ਦੇ ਕਤਲ ਦਾ ਮਾਮਲਾ ਵੀ ਸਾਹਮਣੇ ਆਇਆ ਜਿਸ ਨੂੰ ਵੇਖਦੇ ਹੋਏ ਵੱਖ-ਵੱਖ ਸੰਸਥਾਵਾਂ ਵੱਲੋਂ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਦੇ ਲਈ ਅਤੇ ਹਰ ਧਰਮ ਵਿੱਚ ਸਾਂਝੀਵਾਲਤਾ ਦਾ ਸੰਦੇਸ਼ ਦੇਣ ਦੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਅਜਿਹਾ ਹੀ ਇਕ ਉਪਰਾਲਾ ਲੁਧਿਆਣਾ ਦੇ ਇਕ ਨਿਜੀ ਜਿੰਮ ਵੱਲੋਂ ਕੀਤਾ ਗਿਆ ਹੈ,ਨੌਜਵਾਨਾਂ ਵੱਲੋਂ ਪੰਜਾਬ ਦੇ ਅਮਨ ਸ਼ਾਂਤੀ ਬਰਕਰਾਰ ਰਖਣ ਲਈ ਦੁਰਗਾ ਮਾਤਾ ਮੰਦਰ ਅਤੇ ਆਲਮਗੀਰ ਸਾਹਿਬ ਗੁਰਦੁਆਰੇ ਵਿੱਚ ਅਰਦਾਸ ਕਰਨ ਲਈ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਲਈ ਮੰਦਰ ਗੁਰਦੁਆਰੇ ਵਿੱਚ ਨਤਮਸਤਕ ਹੋਏ।
ਉਥੇ ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਵਿਚਲੇ ਹਿੰਦੂ, ਸਿੱਖ, ਮੁਸਲਮਾਨ, ਇਸਾਈ ਸਭ ਦਾ ਆਪਸੀ ਪਿਆਰ ਬਣਿਆ ਰਹੇ ਅਤੇ ਪੰਜਾਬ ਨੂੰ ਕਿਸੇ ਵੀ ਸ਼ਰਾਰਤੀ ਅਨਸਰ ਦੀ ਬੁਰੀ ਨਜ਼ਰ ਨਾ ਲੱਗੇ, ਪੰਜਾਬ ਦਾ ਮਾਹੌਲ ਸ਼ਾਂਤੀਪੂਰਵਕ ਬਣਿਆ ਰਹੇ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਮਿਲੇ ਤੇ ਪੰਜਾਬ ਦਾ ਹਰ ਨੌਜਵਾਨ ਆਪਣੇ ਸੂਬੇ ਦੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।