ਸ਼ਿਵਮ ਮਹਾਜਨ
ਲੁਧਿਆਣਾ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਵਲੋਂ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰਾਂ ਦੇ ਸੰਚਾਲਨ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਹ ਤਬਦੀਲੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਇਹ ਤਬਦੀਲੀ ਅੱਜ 13 ਜਨਵਰੀ ਤੋਂ 31 ਜਨਵਰੀ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।
ਸੇਵਾ ਕੇਂਦਰ ਦੇ ਵਸਨੀਕਾਂ ਨੂੰ ਵਧੀਆ ਸੁਵਿਧਾ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੇ ਦਸਤਾਵੇਜ਼ ਅਤੇ ਆਧਾਰ ਕਾਰਡ ,ਜ਼ਰੂਰੀ ਸ਼ਨਾਖਤੀ ਕਾਰਡ ਸਬੰਧੀ ਅਪਡੇਟ ਅਤੇ ਨਵਾਂ ਫਾਰਮ ਭਰਨ ਵਾਸਤੇ ਸਹਾਇਤਾ ਕਰਦੇ ਹਨ। ਜਿੱਥੇ ਸੇਵਾ ਕੇਂਦਰਾਂ ਦੀ ਸੁਵਿਧਾ ਦਾ ਫਾਇਦਾ ਹਰ ਵਸਨੀਕ ਨੂੰ ਹੁੰਦਾ ਹੈ ਉਥੇ ਹੀ ਮਾਮੂਲੀ ਜਿਹਾ ਸਲੂਕ ਦੇ ਕੇ ਇਸ ਸੇਵਾ ਦਾ ਲਾਭ ਲੈ ਸਕਦੇ ਹਨ।
ਮੌਜੂਦਾ ਸਰਕਾਰ ਵੱਲੋਂ ਭਾਵੇਂ ਕਈ ਸੇਵਾ ਕੇਂਦਰ ਬੰਦ ਹੋ ਚੁੱਕੇ ਹਨ ,ਪਰ ਸੇਵਾ ਕੇਂਦਰਾਂ ਨੂੰ ਬਦਲ ਕੇ ਮੁਹੱਲਾ ਕਲੀਨਿਕ ਬਣਾ ਦਿਤਾ ਗਿਆ ਹੈ। ਪਰ ਫਿਰ ਵੀ ਕਈ ਸੇਵਾ ਕੇਂਦਰ ਹੁਣ ਵੀ ਕੰਮ ਵਿੱਚ ਹਨ। ਜੋ ਹਰ ਰੋਜ਼ ਆਧਾਰ ਕਾਰਡ ਅਤੇ ਜ਼ਰੂਰੀ ਦਸਤਾਵੇਜ਼ ਸਬੰਧੀ ਕੰਮ ਕਰ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।