ਪ੍ਰਦੀਪ ਭੰਡਾਰੀ
ਲੁਧਿਆਣਾ ਦੇ ਗਿੱਲ ਪੁਲ ਨੂੰ ਮੁਰੰਮਤ ਦੇ ਲਈ ਅਸਥਾਈ ਤੌਰ 'ਤੇ ਬਿਨਾਂ ਕਿਸੇ ਸੂਚਨਾ ਦੇ ਬੰਦ ਕੀਤਾ ਗਿਆ। ਜਿਸ ਕਾਰਨ ਕਈ ਕਿੱਲੋਮੀਟਰ ਤੱਕ ਜਾਮ ਲੱਗ ਗਿਆ। ਸਥਾਨਕ ਲੋਕ ਅਤੇ ਰਾਹਗੀਰ ਬਹੁਤ ਚਿੰਤਤ ਦਿਖ ਰਹੇ ਹਨ ਅਤੇ ਉਹ ਪ੍ਰਸ਼ਾਸਨ 'ਤੇ ਦੋਸ਼ ਲਗਾ ਰਹੇ ਹਨ ਕਿ ਪ੍ਰਸ਼ਾਸਨ ਨੇ ਇਸ ਨੂੰ ਲੈ ਕੇ ਲੋਕਾਂ ਨੂੰ ਸੂਚਿਤ ਨਹੀਂ ਕੀਤਾ ਅਤੇ ਨਾ ਹੀ ਕੋਈ ਸੂਚਨਾ ਬੋਰਡ ਲਗਾਇਆ। ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ।
ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਇਕ ਵਪਾਰਕ ਕੇਂਦਰ ਹੈ ਅਤੇ ਇਥੇ ਲੋਕਾਂ ਦੀਆਂ ਦੁਕਾਨਾਂ ਹਨ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ ਜਿਸ ਕਾਰਨ ਲੋਕ ਡਰੇ ਹੋਏ ਹਨ। ਉੱਥੇ ਹੀ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਉਹ ਸਵੇਰ ਤੋਂ ਹੀ ਜਾਮ ਵਿੱਚ ਫਸੇ ਹੋਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ludhiana news, Roads, Traffic jam