ਬਲਦੇਵ ਸ਼ਰਮਾ
ਮਾਨਸਾ ਦੇ ਕਸਬਾ ਜੋਗਾ 'ਚ ਇੱਕ 36 ਸਾਲਾ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਰਵੀ ਕੁਮਾਰ ਪੁੱਤਰ ਪ੍ਰੇਮ ਕੁਮਾਰ, ਵਾਸੀ ਮਾਨਸਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਨੌਜਵਾਨ ਦੀ ਲਾਸ਼ ਸੜਕ 'ਤੇ ਰੱਖ ਕੇ, ਰੋਡ ਜਾਮ ਕੀਤਾ ਹੋਇਆ ਹੈ।
ਪਰਿਵਾਰ ਦਾ ਦੋਸ਼ ਹੈ ਕਿ ਰਵੀ ਦੀ ਮੌਤ ਚਿੱਟੇ ਦੀ ਓਵਰਡੋਜ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਨੱਕ ਹੇਠ ਸ਼ਰੇਆਮ ਨਸ਼ਾ ਵਿਕ ਰਿਹਾ। ਮ੍ਰਿਤਕ ਨੌਜਵਾਨ ਦੀ ਪਤਨੀ ਜਸਪ੍ਰੀਤ ਕੌਰ ਨੇ ਕਿਹਾ ਕਿ ਮੈਂ ਵਾਰ-ਵਾਰ ਪੁਲਿਸ ਪ੍ਰਸ਼ਾਸ਼ਨ ਨੂੰ ਜਾਣਕਾਰੀ ਦਿੰਦੀ ਰਹੀ ਕਿ ਸ਼ਰੇਆਮ ਚਿੱਟਾ ਵਿਕ ਰਿਹਾ ਹੈ, ਪਰ ਕਿਸੇ ਨੇ ਮੇਰੀ ਕੋਈ ਗੱਲ ਨਹੀਂ ਸੁਣੀ।
ਦੂਜੇ ਪਾਸੇ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰਕੇ ਕੁੱਝ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਨਸਾ ਦੇ ਡੀ. ਐਸ. ਪੀ. ਸੰਜੀਵ ਗੋਇਲ ਨੇ ਦੱਸਿਆਂ ਕਿ ਮ੍ਰਿਤਕ ਦੇ ਪਰਿਵਾਰ ਦੀ ਮੰਗ ਮੁਤਾਬਿਕ ਕੁੱਝ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Drug Overdose Death, Family, Mansa news, Protest