Home /News /mansa /

Mooswala Murder Case: ਰੇਕੀ ਕਰਨ ਵਾਲੇ ਮੁਲਜ਼ਮ ਦੀ ਅਰਜ਼ੀ ਜ਼ਮਾਨਤ, ਅਦਾਲਤ ਨੇ ਕਿਹਾ; ਕੇਸ 'ਤੇ ਪੈ ਸਕਦੈ ਪ੍ਰਭਾਵ

Mooswala Murder Case: ਰੇਕੀ ਕਰਨ ਵਾਲੇ ਮੁਲਜ਼ਮ ਦੀ ਅਰਜ਼ੀ ਜ਼ਮਾਨਤ, ਅਦਾਲਤ ਨੇ ਕਿਹਾ; ਕੇਸ 'ਤੇ ਪੈ ਸਕਦੈ ਪ੍ਰਭਾਵ

 


Sidhu Moose Wala

Sidhu Moose Wala

Sidhu moosewala murder case: ਬੁਢਲਾਡਾ ਦੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਮਨਮੋਹਨ ਸਿੰਘ ਮੋਹਣਾ ਨੇ ਮਾਨਸਾ ਦੀ ਅਦਾਲਤ ਵਿੱਚ ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿੱਥੇ ਅਦਾਲਤ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।

  • Share this:

ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ਨੂੰ ਜ਼ਮਾਨਤ ਦੇਣਾ ਕੇਸ ਲਈ ਹਾਨੀਕਾਰਕ ਹੋ ਸਕਦਾ ਹੈ।

ਬੁਢਲਾਡਾ ਦੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਮਨਮੋਹਨ ਸਿੰਘ ਮੋਹਣਾ ਨੇ ਮਾਨਸਾ ਦੀ ਅਦਾਲਤ ਵਿੱਚ ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿੱਥੇ ਅਦਾਲਤ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।

ਅਦਾਲਤ ਨੇ ਇੱਕ ਹੁਕਮ ਵਿੱਚ ਲਿਖਿਆ ਹੈ ਕਿ ਜੇਕਰ ਉਹ ਜੇ. ਨੂੰ ਜ਼ਮਾਨਤ ਦਿੱਤੀ ਜਾਂਦੀ ਹੈ, ਇਹ ਇਸ ਕੇਸ ਲਈ ਘਾਤਕ ਹੋਵੇਗਾ ਕਿਉਂਕਿ ਮੁਲਜ਼ਮ ਇਸ ਕੇਸ ਵਿੱਚ ਬਾਹਰ ਜਾ ਕੇ ਸਬੂਤ ਨਸ਼ਟ ਕਰ ਸਕਦਾ ਹੈ, ਇਸ ਲਈ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ, ਹੁਣ ਮਨਮੋਹਨ ਸਿੰਘ ਮੋਹਾਣਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਨਗੇ।

ਕੀ ਹਨ ਮਨਮੋਹਨ ਸਿੰਘ ਉਪਰ ਦੋਸ਼

ਮਨਮੋਹਨ ਸਿੰਘ 'ਤੇ ਦੋਸ਼ ਹੈ ਕਿ ਪਿਛਲੇ ਸਾਲ 2022 ਵਿੱਚ ਪੰਜਾਬ ਚੋਣਾਂ ਦੌਰਾਨ ਉਸ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਨੇ ਹੀ ਜਿਹੜੇ ਸ਼ੂਟਰ ਸਨ, ਉਨ੍ਹਾਂ ਨੂੰ ਰਹਿਣ ਲਈ ਜਗ੍ਹਾ ਮੁਹਈਆ ਕਰਵਾਈ ਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 15 ਫਰਵਰੀ ਨੂੰ ਹੋਵੇਗੀ।

Published by:Krishan Sharma
First published:

Tags: Mansa, Punjab Police, Sidhu moosewala murder case