ਮੋਗਾ- ਕਿਸਾਨਾਂ ਨੇ ਅਵਾਰਾ ਪਸ਼ੂਆਂ ਨੂੰ ਲੈ ਕੇ ਅਨੌਖਾ ਪ੍ਰਦਰਸ਼ਨ ਕੀਤਾ। ਅਵਾਰਾ ਪਸ਼ੂਆਂ ਨਾਲ ਭਰੀਆਂ ਟਰੈਕਟਰ ਟਰਾਲੀਆਂ DC ਦਫ਼ਤਰ ਮੁਹਰੇ ਜਾ ਖੜੀਆਂ ਕੀਤੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਤੋਂ ਅਵਾਰਾ ਪਸ਼ੂਆਂ ਦੀ ਜੋ ਵੱਡੀ ਸਮੱਸਿਆ ਕਿਸਾਨਾਂ ਨੂੰ ਅਤੇ ਆਮ ਲੋਕਾਂ ਨੂੰ ਬਣੀ ਹੋਈ ਹੈ।
ਇਹ ਅਵਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ, ਜਿਸ ਕਰਕੇ ਕਿਸਾਨਾਂ ਨੂੰ ਠੰਡ ਦੇ ਮੌਸਮ ਵਿੱਚ ਆਪੋ-ਆਪਣੇ ਖੇਤਾਂ 'ਚ ਰਾਤਾਂ ਗੁਜਾਰਨੀਆਂ ਪੈਂਦੀਆਂ ਹਨ ਅਤੇ ਕਈ ਵਾਰੀ ਕਿਸਾਨਾਂ ਦਾ ਆਪਸੀ ਟਕਰਾਅ ਹੋਣ ਕਰਕੇ ਲੜਾਈਆਂ ਤੱਕ ਦੀ ਨੌਬਤ ਵੀ ਆ ਜਾਂਦੀ ਹੈ।
ਇਨ੍ਹਾਂ ਪਸ਼ੂਆਂ ਦੇ ਵੱਡੇ-ਵੱਡੇ ਝੁੰਡ ਸੜਕਾਂ 'ਤੇ ਘੁੰਮਦੇ ਹਨ ਜਿਸ ਕਰਕੇ ਐਕਸੀਡੈਂਟ ਦੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਕਿਸਾਨਾਂ ਨੇ ਕਿਹਾ ਕਿ ਇਹਨਾਂ ਪਸ਼ੂਆਂ ਦੀ ਸਰਕਾਰੀ ਤੌਰ 'ਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਨੂੰ ਜ਼ਰੂਰੀ ਕਦਮ ਉਠਾਉਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਅਤੇ ਸੂਬੇ ਦੇ ਹੋਰ ਵਰਗਾਂ ਨੂੰ ਪਸ਼ੂਆਂ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Moga, Protest, Punjab