ਕਰਨ ਵਰਮਾ
ਮੋਹਾਲੀ: ਭਾਰਤ ਦੇ ਰਾਸ਼ਟਰਪਤੀ ਹਰਿਆਣਾ ਅਤੇ ਚੰਡੀਗੜ੍ਹ ਵਿਖੇ ਦੌਰੇ ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲ਼ੇ ਦੁਆਲੇ ਦੇ ਏਰੀਏ ਨੂੰ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਮਿਤ ਤਲਵਾੜ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 3 ਕਿੱਲੋ ਮੀਟਰ ਦੇ ਖੇਤਰ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਏ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜ਼ੋਨ (No flying Zone) ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਅਨਮੈਨਡ ਏਰੀਅਲ ਵਾਹਨ(Flying object Drone and Unmanned Aerial Vehicles (UAVs)) ਦੇ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਹੁਕਮ ਅੱਜ ਤੋਂ ਹੀ ਸ਼ੁਰੂ ਹੋ ਕੇ 30 ਨਵੰਬਰ 2022 ਤੱਕ ਉਕਤ ਏਰੀਏ ਵਿੱਚ ਲਾਗੂ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Airport, Chandigarh, Mohali, Punjab