Home /mohali /

ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵੱਲੋਂ 2 ਨਵੰਬਰ ਨੂੰ ਇੱਥੇ ਲਗਾਇਆ ਜਾ ਰਿਹਾ ਪਲੈਸਮੇਂਟ ਕੈਂਪ

ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵੱਲੋਂ 2 ਨਵੰਬਰ ਨੂੰ ਇੱਥੇ ਲਗਾਇਆ ਜਾ ਰਿਹਾ ਪਲੈਸਮੇਂਟ ਕੈਂਪ

A placement camp is being organized here on November 2 

A placement camp is being organized here on November 2 

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ

ਹੋਰ ਪੜ੍ਹੋ ...
  • Share this:

ਕਰਨ ਵਰਮਾ

ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 2 ਨਵੰਬਰ ਨੂੰ ਸਵੇਰੇ 9.30 ਵਜੇ ਡੀ.ਬੀ.ਈ.ਈ, ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ਼.ਏ.ਐਸ ਨਗਰ ਵਿਖੇ ਕੀਤਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਕੈਂਪ ਵਿੱਚ ਪ੍ਰਾਈਵੀ ਸਲਿਊਸ਼ਨ ਪ੍ਰਾ: ਲਿਮ:, ਐਸ.ਆਈ.ਐਸ. ਸਕਿਉਰਿਟੀ, ਏਅਰਨ ਆਈ.ਟੀ. ਸਲਿਊਸ਼ਨ ਪ੍ਰਾ: ਲਿਮ: ਅਤੇ ਰਿਲਾਇੰਸ ਲਾਈਫ਼ ਇੰਸ਼ੋਰੈਂਸ ਕੰਪਨੀ ਲਿਮ: ਆਦਿ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਮੈਟ੍ਰਿਕ, ਬਾਰਵੀਂ ਅਤੇ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਫੋਰਨ ਅਕਾਊਂਟਿੰਗ ਲਈ ਬੀ.ਕਾਮ. ਨਾਲ ਸਬੰਧਿਤ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜੀਊਮ ਨਾਲ ਲੈ ਕੇ ਦਫ਼ਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

Published by:Drishti Gupta
First published:

Tags: Chandigarh, Jobs, Mohali, Vacancy