Home /mohali /

ਮੋਹਾਲੀ 'ਚ ਅੱਜ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ, ਮਿਲਣਗੇ ਰੋਜ਼ਗਾਰ ਦੇ ਕਈ ਅਵਸਰ

ਮੋਹਾਲੀ 'ਚ ਅੱਜ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ, ਮਿਲਣਗੇ ਰੋਜ਼ਗਾਰ ਦੇ ਕਈ ਅਵਸਰ

Placement camp being held on September 22

Placement camp being held on September 22

ਇਸ ਕੈਂਪ ਵਿੱਚ ਐਚ.ਡੀ.ਐਫ.ਸੀ.(ਸਿਰਫ਼ ਲੜਕਿਆਂ ਲਈ), ਹਰਸੁੱਖ ਸਟੱਡੀ ਵੀਜ਼ਾ ਐਂਡ ਇਮੀਗ੍ਰੇਸ਼ਨ ਅਤੇ ਰਿਲਾਇੰਸ ਨਿਪੋਨ ਲਾਈਫ਼ ਇੰਸ਼ੋਰੈਂਸ (ਸਿਰਫ਼ ਔਰਤਾਂ ਲਈ ਅਤੇ ਉਮਰ ਘੱਟੋ ਘੱਟ 30 ਸਾਲ) ਆਦਿ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਘੱਟੋ ਘੱਟ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

ਹੋਰ ਪੜ੍ਹੋ ...
  • Share this:

    ਕਰਨ ਵਰਮਾ

    ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 22 ਸਤੰਬਰ ਨੂੰ ਸਵੇਰੇ ਸਾਢੇ 9 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਐਚ.ਡੀ.ਐਫ.ਸੀ.(ਸਿਰਫ਼ ਲੜਕਿਆਂ ਲਈ), ਹਰਸੁੱਖ ਸਟੱਡੀ ਵੀਜ਼ਾ ਐਂਡ ਇਮੀਗ੍ਰੇਸ਼ਨ ਅਤੇ ਰਿਲਾਇੰਸ ਨਿਪੋਨ ਲਾਈਫ਼ ਇੰਸ਼ੋਰੈਂਸ (ਸਿਰਫ਼ ਔਰਤਾਂ ਲਈ ਅਤੇ ਉਮਰ ਘੱਟੋ ਘੱਟ 30 ਸਾਲ) ਆਦਿ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਘੱਟੋ ਘੱਟ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

    ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।

    ਇਸੇ ਮੰਤਵ ਨਾਲ ਮਹੀਨਾ ਸਤੰਬਰ 2022 ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਵਿੱਚ ਵੱਖ-ਵੱਖ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 58 ਤੋ ਵੱਧ ਪ੍ਰਾਰਥੀ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਾਰਟ ਲਿਸਟ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ਼.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜੀਊਮ ਨਾਲ ਲੈ ਕੇ ਦਫ਼ਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

    Published by:Tanya Chaudhary
    First published:

    Tags: AAP Punjab, Earn money, Jobs, Mohali, Unemployment