Home /mohali /

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 8 ਜਨਵਰੀ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 8 ਜਨਵਰੀ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 8 ਜਨਵਰੀ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ 8 ਜਨਵਰੀ ਨੂੰ ਲਗਾਇਆ ਜਾਵੇਗਾ ਸਪੈਸ਼ਲ ਕੈਂਪ

ਸਪੈਸ਼ਲ ਕੈਂਪ ਮਿਤੀ 8 ਜਨਵਰੀ 2023 ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ। ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ 'ਤੇ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਲਈ ਫਾਰਮ 6ਬੀ ਇਕੱਠੇ ਕਰਨਗੇ।

  • Share this:

ਕਰਨ ਵਰਮਾ,

ਮੋਹਾਲੀ: ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਵੋਟਰ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ। ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।

ਇਹ ਸਪੈਸ਼ਲ ਕੈਂਪ ਮਿਤੀ 8 ਜਨਵਰੀ 2023 ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ। ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨ 'ਤੇ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਲਈ ਫਾਰਮ 6ਬੀ ਇਕੱਠੇ ਕਰਨਗੇ। ਇਸ ਤੋਂ ਇਲਾਵਾ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਜਿੱਲ੍ਹਾ ਐਸ.ਏ.ਐਸ ਨਗਰ ਨੂੰ ਇਹ ਮੁਹਿੰਮ ਮੁਕੰਮਲ ਕਰਨ ਵਿੱਚ ਸਹਾਇਤਾ ਦੇਣ ਤਾਂ ਜੋ ਜ਼ਿਲ੍ਹੇ ਦੇ ਸਮੂਹ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕੇ।

ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6 ਐਨ.ਵੀ.ਐਸ.ਪੀ. ਡਾਟ ਇੰਨ ਜਾਂ ਵੋਟਰ ਹੈਲਪ ਲਾਈਨ ਐਪ 'ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿਚ ਬਿਹਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

Published by:Tanya Chaudhary
First published:

Tags: Election commission, Mohali, Voter