Home /mohali /

ਸਿਹਤ ਵਿਭਾਗ ਨੇ ਕੀਤਾ ਸਵਾ ਚਾਰ ਲੱਖ ਘਰਾਂ ਦਾ ਸਰਵੇ, 13 ਹਜ਼ਾਰ ਚੋਂ ਮਿਲਿਆ ਲਾਰਵਾ

ਸਿਹਤ ਵਿਭਾਗ ਨੇ ਕੀਤਾ ਸਵਾ ਚਾਰ ਲੱਖ ਘਰਾਂ ਦਾ ਸਰਵੇ, 13 ਹਜ਼ਾਰ ਚੋਂ ਮਿਲਿਆ ਲਾਰਵਾ

Dengue cases in Mohali 

Dengue cases in Mohali 

ਮੋਹਾਲੀ: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ.ਆਦਰਸ਼ ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 4,24,833 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। 13081 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 2165 ਚਲਾਨ ਕੀਤੇ ਗਏ ਹਨ। ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 1619 ਕੇਸ ਮਿਲੇ ਹਨ ਜਿਨ੍ਹਾਂ ਵਿਚੋਂ ਇਸ ਵੇਲੇ 274 ਐਕਟਿਵ ਮਾਮਲੇ ਹਨ।

ਹੋਰ ਪੜ੍ਹੋ ...
  • Share this:

ਕਰਨ ਵਰਮਾ

ਡਾ. ਆਦਰਸ਼ ਪਾਲ ਕੌਰ ਮੁਤਾਬਿਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 1362014 ਕੰਟੇਨਰ ਚੈੱਕ ਕੀਤੇ ਗਏ ਅਤੇ 16821 ਕੰਟੇਨਰਾਂ ਵਿੱਚੋਂ ਲਾਰਵਾ ਮਿਲਿਆ।

ਡਾ. ਆਦਰਸ਼ ਪਾਲ ਕੌਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਹਲਕੀ ਠੰਢ ਦੀ ਸ਼ੁਰੂਆਤ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲ਼ੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁੱਲ੍ਹੇਂ ਰੱਖੇ ਜਾਣ ਤਾਕੀ ਮੱਛਰ ਦਾ ਖ਼ਾਤਮਾ ਹੋ ਸਕੇ।

ਡਾ. ਆਦਰਸ਼ ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਆਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪ ਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇੱਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਂਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿੱਚ।

Published by:Rupinder Kaur Sabherwal
First published:

Tags: Mohali, Punjab