Home /mohali /

ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ 'ਚ ਮੀਲ ਪੱਥਰ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ : ਬ੍ਰਹਮ ਸ਼ੰਕਰ

ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ 'ਚ ਮੀਲ ਪੱਥਰ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ : ਬ੍ਰਹਮ ਸ਼ੰਕਰ

providing quality health facilities to the people at their doorstep - minister 

providing quality health facilities to the people at their doorstep - minister 

Aam Aadmi Clinic: 75ਵੀਂ ਆਜ਼ਾਦੀ ਵਰੇਗੰਢ ਮੌਕੇ ਜ਼ਿਲ੍ਹਾ ਐਸ.ਏ.ਐਸ ਨਗਰ ਫ਼ੇਜ਼-5 ਵਿੱਚ ਆਮ ਆਦਮੀ ਕਲੀਨਿਕ (Aam Aadmi Clinic) ਲੋਕ ਅਰਪਣ ਕੀਤਾ ਗਿਆ, ਜਿਸ ਦਾ ਉਦਘਾਟਨ ਸੋਮਵਾਰ ਨੂੰ ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ (Minister Braham Shankar) ਨੇ ਕੀਤਾ।

ਹੋਰ ਪੜ੍ਹੋ ...
  • Share this:
    ਕਰਨ ਵਰਮਾ

    ਮੋਹਾਲੀ: 75ਵੀਂ ਆਜ਼ਾਦੀ ਵਰੇਗੰਢ ਮੌਕੇ ਜ਼ਿਲ੍ਹਾ ਐਸ.ਏ.ਐਸ ਨਗਰ ਫ਼ੇਜ਼-5 ਵਿੱਚ ਆਮ ਆਦਮੀ ਕਲੀਨਿਕ (Aam Aadmi Clinic) ਲੋਕ ਅਰਪਣ ਕੀਤਾ ਗਿਆ, ਜਿਸ ਦਾ ਉਦਘਾਟਨ ਸੋਮਵਾਰ ਨੂੰ ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ (Minister Braham Shankar) ਨੇ ਕੀਤਾ। ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਬ੍ਰਹਮ ਸ਼ੰਕਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਲੋਕ ਹਿਤੈਸ਼ੀ ਉਪਰਾਲੇ ਨਾਲ ਲੋਕਾਂ ਨੂੰ ਇਲਾਜ ਦੀਆਂ ਬਿਹਤਰ ਸੁਵਿਧਾਵਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਕਲੀਨਿਕ ਓਪੀਡੀ ਸੇਵਾਵਾਂ, ਟੀਕਾਕਰਨ ਸਹੂਲਤਾਂ, ਜਣੇਪਾ ਸੇਵਾਵਾਂ, ਪਰਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈੱਸਟ, ਮੁਫ਼ਤ ਦਵਾਈਆਂ ਆਦਿ ਪ੍ਰਦਾਨ ਕਰਨਗੇ। ਇਸ ਮੌਕੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

    ਜਾਣਕਾਰੀ ਦਿੰਦੇ ਹੋਏ ਬ੍ਰਹਮ ਸ਼ੰਕਰ ਨੇ ਦੱਸਿਆ ਕਿ 75ਵੀਂ ਆਜ਼ਾਦੀ ਵਰੇਗੰਢ ਮੌਕੇ ਪੂਰੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੌਣਾਵੀ ਸਮੇਂ ਦੌਰਾਨ ਲੋਕਾਂ ਨਾਲ ਕੀਤੇ ਵੱਡੇ ਵਾਅਦੇ ਨੂੰ ਪੂਰਾ ਕਰਦਿਆਂ ਇਹ ਆਮ ਆਦਮੀ ਕਲੀਨਿਕ ਚਾਰ ਮਹੀਨੇ ਅੰਦਰ ਸ਼ੁਰੂ ਕੀਤੇ ਹਨ ਜੋ ਕਿ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ ਹੈ।

    ਬ੍ਰਹਮ ਸ਼ੰਕਰ ਨੇ ਕਲੀਨਿਕ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਦੱਸਦਿਆਂ ਕਿਹਾ ਕਿ ਕਲੀਨਿਕ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮੈਡੀਕਲ ਅਫ਼ਸਰ, ਕਲੀਨੀਕਲ ਸਹਾਇਕ, ਫਾਰਮਾਸਿਸਟ, ਹੈਲਪਰ ਆਦਿ ਮੌਜੂਦ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਲੀਨਿਕ ਰਾਹੀਂ ਇਲਾਜ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ 41 ਤਰਾਂ ਦੇ ਮੈਡੀਕਲ ਟੈੱਸਟ ਮੁਫ਼ਤ ਕੀਤੇ ਜਾਣਗੇ।
    Published by:Krishan Sharma
    First published:

    Tags: AAP Punjab, Mohali, Mohalla clinics, Punjab government

    ਅਗਲੀ ਖਬਰ