Home /mohali /

ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਦਾਇਰ ਕਰਾਇਆ ਕੇਸ

ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਖ਼ਿਲਾਫ਼ ਦਾਇਰ ਕਰਾਇਆ ਕੇਸ

Actress

Actress Upasana Singh filed a case against Miss Universe Harnaz Kaur Sandhu

ਮੋਹਾਲੀ: ਪੰਜਾਬੀ ਅਤੇ ਹਿੰਦੀ ਫ਼ਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਖ਼ਿਲਾਫ਼ ਇੱਕ ਪਟੀਸ਼ਨ ਦਾਇਰ ਕੀਤੀ ਹੈ । ਉਪਾਸਨਾ ਸਿੰਘ ਨੇ ਆਪਣੇ ਵਕੀਲ ਕਰਨ ਸਚਦੇਵਾ ਅਤੇ ਇਰਵਿਨਨੀਤ ਕੌਰ ਜ਼ਰੀਏ ਸਿਵਲ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਹਰਨਾਜ਼ ਕੌਰ ਸੰਧੂ ਉਹਨਾਂ ਦੀ 19 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ “ਬਾਈ ਜੀ ਕੁੱਟਣਗੇ\" ਦੀ ਹੀਰੋਇਨ ਹੈ।

ਹੋਰ ਪੜ੍ਹੋ ...
 • Share this:
  ਕਰਨ ਵਰਮਾ,

  ਮੋਹਾਲੀ: ਪੰਜਾਬੀ ਅਤੇ ਹਿੰਦੀ ਫ਼ਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਖ਼ਿਲਾਫ਼ ਇੱਕ ਪਟੀਸ਼ਨ ਦਾਇਰ ਕੀਤੀ ਹੈ । ਉਪਾਸਨਾ ਸਿੰਘ ਨੇ ਆਪਣੇ ਵਕੀਲ ਕਰਨ ਸਚਦੇਵਾ ਅਤੇ ਇਰਵਿਨਨੀਤ ਕੌਰ ਜ਼ਰੀਏ ਸਿਵਲ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਹਰਨਾਜ਼ ਕੌਰ ਸੰਧੂ ਉਹਨਾਂ ਦੀ 19 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ “ਬਾਈ ਜੀ ਕੁੱਟਣਗੇ\" ਦੀ ਹੀਰੋਇਨ ਹੈ।

  ਮਿਸ ਯੂਨੀਵਰਸ ਬਣਨ ਤੋਂ ਬਾਅਦ ਹੁਣ ਉਹ ਇਸ ਫ਼ਿਲਮ ਦੇ ਪ੍ਰਚਾਰ ਵਿੱਚ ਕਿਸੇ ਕਿਸਮ ਦਾ ਕੋਈ ਸਹਿਯੋਗ ਨਹੀਂ ਕਰ ਰਹੀ ਅਤੇ ਨਾ ਹੀ ਲਿਖਤੀ ਕਾਨੂੰਨੀ ਵਾਅਦੇ ਮੁਤਾਬਿਕ ਫ਼ਿਲਮ ਦੀ ਪ੍ਰੋਮੋਸ਼ਨ ਲਈ ਸ਼ਮਾ ਦੇ ਰਹੀ ਹੈ । ਇਸ ਫ਼ਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਹਰਨਾਜ਼ ਕੌਰ ਸੰਧੂ ਦਾ ਇਸ ਫ਼ਿਲਮ ਨੂੰ ਬਣਾਉਣ ਵਾਲੀ ਕੰਪਨੀ “ਸੰਤੋਸ਼ ਇੰਟਰਟੇਨਮੈਂਟ ਸਟੂਡੀਓ\" ਨਾਲ ਬਾਕਾਇਦਾ ਕਾਨੂੰਨੀ ਐਗਰੀਮੈਂਟ ਹੋਇਆ ਸੀ, ਜਿਸ ਮੁਤਾਬਿਕ ਹਰਨਾਜ਼ ਸੰਧੂ ਨੇ ਫ਼ਿਲਮ ਦੇ ਪ੍ਰੋਮੋਸ਼ਨ ਪਲਾਨ ਮੁਤਾਬਿਕ ਕੁੱਝ ਦਿਨ ਫ਼ਿਲਮ ਦੀ ਪ੍ਰੋਮੋਸ਼ਨ ਐਕਟੀਵਿਟੀ ਲਈ ਦੇਣੇ ਸਨ । ਹੁਣ ਉਹ ਇਸ ਫ਼ਿਲਮ ਤੋਂ ਬਿਲਕੁਲ ਕਿਨਾਰਾ ਕਰ ਰਹੀ ਹੈ । ਉਪਾਸਨਾ ਸਿੰਘ ਮੁਤਾਬਿਕ ਉਹਨਾਂ ਨੇ ਇਹ ਫ਼ਿਲਮ “ਸੰਤੋਸ਼ ਇੰਟਰਟੇਨਮੈਂਟ ਸਟੂਡੀਓ\" ਦੇ ਬੈਨਰ ਹੇਠਾਂ ਬਣਾਈ ਹੈ।

  ਇਸ ਫ਼ਿਲਮ ਉੱਪਰ ਕਰੋੜਾਂ ਰੁਪਏ ਦੀ ਲਾਗਤ ਆਈ ਹੈ। ਹਰਨਾਜ਼ ਸੰਧੂ ਇਸ ਫ਼ਿਲਮ ਦੀ ਹੀਰੋਇਨ ਹੈ । ਪਟੀਸ਼ਨ ਮੁਤਾਬਿਕ ਉਹ ਹਰਨਾਜ਼ ਕੌਰ ਸੰਧੂ ਨੂੰ ਫ਼ਿਲਮ ਦੀ ਪ੍ਰੋਮੋਸ਼ਨ ਬਾਬਤ ਈਮੇਲ ਵੀ ਕਰ ਚੁੱਕੇ ਹਨ । ਬਹੁਤ ਵਾਰ ਫ਼ੋਨ ਵੀ ਕਰ ਚੁੱਕੇ ਹਨ ਪਰ ਉਹ ਨਾ ਤਾਂ ਫ਼ੋਨ ‘ਤੇ ਗੱਲ ਕਰ ਰਹੀ ਹੈ ਅਤੇ ਨਾ ਹੀ ਕਿਸੇ ਈਮੇਲ ਦਾ ਜਵਾਬ ਦੇ ਰਹੀ ਹੈ । ਫ਼ਿਲਮ ਦੇ ਨਿਰਦੇਸ਼ਕ ਸਮੀਪ ਕੰਗ ਵੀ ਕਈ ਵਾਰ ਮਿਸ ਸੰਧੂ ਨੂੰ ਫ਼ੋਨ ਕਰ ਚੁੱਕੇ ਹਨ ਪਰ ਉਹ ਫ਼ਿਲਮ ਦੀ ਟੀਮ ਦੇ ਕਿਸੇ ਮੈਂਬਰ ਦਾ ਫ਼ੋਨ ਅਟੈਂਡ ਨਹੀਂ ਕਰ ਰਹੀ।

  ਫ਼ਿਲਮ ਦੀ ਮੁੱਖ ਹੀਰੋਇਨ ਮਿਸ ਸੰਧੂ ਦਾ ਇਹ ਵਤੀਰਾ ਬੇਹੱਦ ਬੁਰਾ ਹੈ । ਮਿਸ ਸੰਧੂ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੈ । ਹਰ ਕਲਾਕਾਰ ਲਈ ਉਸ ਦੀ ਪਹਿਲੀ ਫ਼ਿਲਮ ਬੇਹੱਦ ਅਹਿਮ ਅਤੇ ਯਾਦਗਾਰੀ ਹੁੰਦੀ ਹੈ ਪਰ ਮਿਸ ਸੰਧੂ ਪੰਜਾਬੀ ਹੋਣ ਦੇ ਬਾਵਜੂਦ ਵੀ ਆਪਣੀ ਮਾਂ ਬੋਲੀ ਪੰਜਾਬੀ ਦੀ ਇਸ ਫ਼ਿਲਮ ਨੂੰ ਪ੍ਰੋਮੋਟ ਨਹੀਂ ਕਰ ਰਹੀ ਹੈ । ਉਸ ਨੇ ਹੁਣ ਤੱਕ ਆਪਣੇ ਸੋਸ਼ਲ ਮੀਡੀਆ 'ਤੇ ਫ਼ਿਲਮ ਸੰਬੰਧੀ ਇਕਵੀ ਪੋਸਟ ਸਾਂਝੀ ਨਹੀਂ ਕੀਤੀ। ਜਿਸ ਤੋਂ ਇੰਜ ਲੱਗ ਰਿਹਾ ਹੈ ਕਿ ਉਹ ਕਿਸੇ ਪੰਜਾਬੀ ਫ਼ਿਲਮ ਦਾ ਹਿੱਸਾ ਬਣਨ ‘ਤੇ ਸ਼ਰਮ ਤੇ ਛੋਟਾ ਮਹਿਸੂਸ ਕਰ ਰਹੀ ਹੈ । ਜਦਕਿ ਭਾਰਤੀ ਸਿਨਮਾ ਦੇ ਵੱਡੇ ਵੱਡੇ ਨਾਮੀ ਚਿਹਰਿਆਂ ਨੇ ਆਪ ਦੀ ਸ਼ੁਰੂਆਤ ਹੀ ਪੰਜਾਬੀ ਸਿਨਮਾ ਤੋਂ ਕੀਤੀ ਸੀ । ਹਰਨਾਜ਼ ਕੌਰ ਸੰਧੂ ਨੇ ਫ਼ਿਲਮ ਦੀ ਸਾਰੀ ਟੀਮ ਨੂੰ ਠੇਸ ਪਹੁੰਚਾਈ ਹੈ।

  ਇਹ ਫ਼ਿਲਮ ਉਸਨੇ ਮਿਸ ਯੂਨੀਵਰਸ ਬਣਨ ਤੋਂ ਪਹਿਲਾਂ ਸਾਈਨ ਕੀਤੀ ਸੀ । ਉਸਦਾ ਇਹ ਖ਼ਿਤਾਬ ਜਿੱਤਣ ਤੋਂ ਪਹਿਲਾਂ ਇਹ ਫ਼ਿਲਮ ਨੂੰ ਕਮਲ ਹੋ ਗਈ ਸੀ । ਇਹ ਖ਼ਿਤਾਬ ਜਿੱਤਣ ਤੋਂ ਬਾਅਦ ਉਸ ਦੇ ਵਤੀਰੇ ਵਿੱਚ ਇੱਕ ਦਮ ਬਦਲਾਅ ਆ ਗਿਆ । ਉਸ ਨੇ ਫ਼ਿਲਮ ਪ੍ਰਤੀ ਆਪ ਣੀਆਂ ਸਾਰੀਆਂ ਜ਼ਿੰਮੇਵਾਰੀਆਂ ਭੁੱਲਾ ਦਿੱਤੀਆਂ।\"ਉਪਾਸਨਾ ਸਿੰਘ ਨੇ ਅੱਗੇ ਦੱਸਿਆ ਕਿ ਇਸ ਫ਼ਿਲਮ ਦੀ ਰਿਲੀਜ਼ ਡੇਟ ਪਹਿਲਾਂ 27-05- 2022 ਸੀ । ਹਰਨਾਜ ਸੰਧੂ ਵੱਲੋਂ ਪ੍ਰੋਮੋਸ਼ਨ ਲਈ ਕੋਈ ਰਿਪਲਾਈ ਨਾ ਕਰਨ ਕਰਕੇ ਹੀ ਇਹ ਤਾਰੀਕ 19-08 2022 ਕੀਤੀ ਗਈ ਪਰ ਅਜੇ ਤੱਕ ਵੀ ਉਸ ਵੱਲੋਂ ਕੋਈ ਰਿਪਲਾਈ ਨਹੀਂ ਕੀਤਾ ਗਿਆ।

  ਉਪਾਸਨਾ ਸਿੰਘ ਨੇ ਦੱਸਿਆ ਕਿ ਹਰਨਾਜ਼ ਕੌਰ ਸੰਧੂ ਨੇ ਸਭ ਦਾ ਭਰੋਸਾ ਤੋੜਨ ਦੇ ਨਾਲ ਨਾਲ ਕਾਨੂੰਨੀ ਐਗਰੀਮੈਂਟ ਦੀ ਵੀ ਉਲੰਘਣਾ ਕੀਤੀ ਹੈ , ਜੋ ਕਿ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਨੇ ਆਪਣੇ 25 ਸਾਲਾਂ ਤੋਂ ਵੱਧ ਦੇ ਕੈਰੀਅਰ ਵਿੱਚ ਪ ਹਿਲੀ ਵਾਰ ਦੇਖਿਆਂ ਹੈ ਕਿ ਕੋਈ ਹੀਰੋਇਨ ਆਪਣੀ ਪਹਿਲੀ ਫ਼ਿਲਮ ਨੂੰ ਲੈ ਕੇ ਹੀ ਇਹ ਵਤੀਰਾ ਅਪਣਾ ਰਹੀ ਹੋਵੇ । ਹਰਨਾਜ਼ ਸੰਧੂ ਵੱਲੋਂ ਵਾਰ ਵਾਰ ਸੰਪਰਕ ਕਰਨ 'ਤੇ ਵੀ ਕੋਈ ਰਿਪਲਾਈ ਨਾ ਕਰਨ 'ਤੇ ਹੀ ਆਖ਼ਰ ਉਨ੍ਹਾਂ ਮਾਣਯੋਗ ਅਦਾਲਤ ਵੱਲ ਰੁਖ ਕੀਤਾ ਹੈ।\"
  Published by:rupinderkaursab
  First published:

  Tags: Mohali, Punjab

  ਅਗਲੀ ਖਬਰ