ਕਰਨ ਵਰਮਾ
ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 16 ਨਵੰਬਰ ਨੂੰ ਸਵੇਰੇ 9.30 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵਾਈਟਹੈਟ ਜੂਨੀਅਰ, ਬਾਈਜੂਸ, ਸ਼ੁਭਚੈਮ ਫਾਰਮਾਂ, ਰਿਲਾਇੰਸ ਲਾਈਫ਼ ਇੰਸ਼ੋਰੈਂਸ ਕੰਪਨੀ ਲਿਮਟਿਡ ਆਦਿ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਬਾਰਵੀਂ ਅਤੇ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ੀਊਮ ਨਾਲ ਲੈ ਕੇ ਦਫ਼ਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Punjab