Home /mohali /

ਆਊਟ ਸਟੈਂਡਿੰਗ ਯੂਥ ਕਲੱਬ ਪੁਰਸਕਾਰ ਲਈ 10 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਆਊਟ ਸਟੈਂਡਿੰਗ ਯੂਥ ਕਲੱਬ ਪੁਰਸਕਾਰ ਲਈ 10 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

Applications for the Outstanding Youth Club award can be made till 10 December

Applications for the Outstanding Youth Club award can be made till 10 December

ਕਲੱਬ ਵੱਲੋਂ ਇੱਕ ਪ੍ਰੋਫਾਰਮਾ ਜ਼ਿਲ੍ਹਾ ਦਫ਼ਤਰ ਤੋਂ ਲੈ ਕੇ ਭਰਕੇ ਉਸਦੇ ਨਾਲ ਕਲੱਬ ਵੱਲੋਂ ਪਹਿਲੀ ਅਪ੍ਰੈਲ 2021 ਤੋ 31 ਮਾਰਚ 2022 ਤੱਕ ਕੀਤੀਆਂ ਗਤੀਵਿਧੀਆਂ ਦਾ ਵੇਰਵਾ ਫ਼ੋਟੋਆਂ ਸਮੇਤ ਫਾਈਲ ਜਮ੍ਹਾ ਕਰਵਾਉਣੀ ਪਵੇਗੀ। ਫਾਈਲ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 10 ਦਸੰਬਰ 2022 ਹੋਵੇਗੀ।

  • Share this:

ਕਰਨ ਵਰਮਾ

ਮੋਹਾਲੀ: ਯੁਵਾ ਮਾਮਲੇ ਅਤੇ ਖੇਡ ਮੰਤਰਾਲਾ,ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਵੱਲੋਂ ਸਮਾਜ ਸੇਵਾ 'ਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਊਟ ਸਟੈਂਡਿੰਗ ਯੂਥ ਕਲੱਬ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਹਰ ਸਾਲ ਸਮਾਜ ਸੇਵਾ 'ਚ ਵੱਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਯੂਥ ਕਲੱਬ ਨੂੰ ਇਨਾਮ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਯੂਥ ਕਲੱਬ ਰਾਸ਼ਟਰ ਨਿਰਮਾਣ ਅਤੇ ਹੋਰ ਸਮਾਜਿਕ ਭਲਾਈ ਅਤੇ ਵਿਕਾਸ ਗਤੀਵਿਧੀਆਂ ਜਿਵੇਂ ਕਿ ਡਿਜੀਟਲ/ਵਿੱਤੀ ਸਾਖਰਤਾ, ਹੁਨਰ ਵਿਕਾਸ ਸਿਖਲਾਈ, ਸਿਹਤ ਜਾਗਰੂਕਤਾ, ਵਾਤਾਵਰਨ ਦੀ ਸੰਭਾਲ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ, ਖੇਡਾਂ ਆਦਿ ਦੀ ਸਿਰਜਣਾ ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੂਥ ਕਲੱਬਾਂ ਨੂੰ ਸਮਾਜ ਭਲਾਈ ਤੇ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਲਈ ਅੱਗੇ ਆਉਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਨਾਮ ਲਈ ਯੂਥ ਕਲੱਬ ਵੱਲੋਂ ਇੱਕ ਪ੍ਰੋਫਾਰਮਾ ਜ਼ਿਲ੍ਹਾ ਦਫ਼ਤਰ ਤੋਂ ਲੈ ਕੇ ਭਰਕੇ ਉਸਦੇ ਨਾਲ ਕਲੱਬ ਵੱਲੋਂ ਪਹਿਲੀ ਅਪ੍ਰੈਲ 2021 ਤੋ 31 ਮਾਰਚ 2022 ਤੱਕ ਕੀਤੀਆਂ ਗਤੀਵਿਧੀਆਂ ਦਾ ਵੇਰਵਾ ਫ਼ੋਟੋਆਂ ਸਮੇਤ ਫਾਈਲ ਜਮ੍ਹਾ ਕਰਵਾਉਣੀ ਪਵੇਗੀ। ਫਾਈਲ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 10 ਦਸੰਬਰ 2022 ਹੋਵੇਗੀ। ੳਨ੍ਹਾਂ ਕਿਹਾ ਕਿ ਪੁਰਸਕਾਰ ਲਈ ਅਪਲਾਈ ਕਰਨ ਲਈ ਕਲੱਬ ਨਹਿਰੂ ਯੁਵਾ ਕੇਂਦਰ ਐਸ.ਏ.ਐਸ ਨਗਰ ਨਾਲ ਸਬੰਧਿਤ ਅਤੇ ਸੋਸਾਇਟੀ ਰਜਿਸਟ੍ਰੇਸ਼ਨ ਐਕਟ 1860 ਨਾਲ ਰਜਿਸਟਰਡ ਹੋਣਾ ਜ਼ਰੂਰੀ ਹੈ। ਕਲੱਬ ਦੀ ਆਡਿਟ ਰਿਪੋਰਟ ਹੋਣੀ ਲਾਜ਼ਮੀ ਹੈ। ਪਿਛਲੇ 2 ਸਾਲ ਦੌਰਾਨ ਇਨਾਮ ਜਿੱਤਣ ਵਾਲੇ ਕਲੱਬ ਇਸ ‘ਚ ਭਾਗ ਨਹੀਂ ਲੈ ਸਕਦੇ। ਇਸ ਸਕੀਮ ਤਹਿਤ ਤਿੰਨ ਪੱਧਰ ਤੇ ਪੁਰਸਕਾਰ ਦਿੱਤੇ ਜਾਂਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਨੂੰ 25000\\- ਰੁਪਏ ਨਕਦ ਇਨਾਮ ਦਿੱਤਾ ਜਾਂਦਾ ਹੈ। ਜ਼ਿਲ੍ਹਾ ਪੱਧਰ ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਦੀ ਫਾਈਲ ਕਲੱਬ ਰਾਜ ਪੱਧਰ ਲਈ ਭੇਜੀ ਜਾਵੇਗੀ। ਰਾਜ ਪੱਧਰ ਤੇ ਪਹਿਲਾ,ਦੂਜਾ ਤੇ ਤੀਸਰਾ ਪੁਰਸਕਾਰ ਜਿੱਤਣ ਵਾਲੇ ਯੂਥ ਕਲੱਬ ਨੂੰ ਕ੍ਰਮਵਾਰ 75000, 50000, 25000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਰਾਜ ਪੱਧਰ ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਦੀ ਫਾਈਲ ਰਾਸ਼ਟਰੀ ਪੱਧਰ ਲਈ ਭੇਜੀ ਜਾਵੇਗੀ।ਰਾਸ਼ਟਰੀ ਪੱਧਰ ਤੇ ਪਹਿਲਾ, ਦੂਜਾ ਤੇ ਤੀਸਰਾ ਪੁਰਸਕਾਰ ਜਿੱਤਣ ਵਾਲੇ ਯੂਥ ਕਲੱਬ ਨੂੰ ਕ੍ਰਮਵਾਰ ਤਿੰਨ ਲੱਖ, ਇੱਕ ਲੱਖ,50000 ਰੁਪਏ ਦਾ ਨਗਦ ਇਨਾਮ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਦਫ਼ਤਰੀ ਸਮੇਂ ਦੌਰਾਨ ਨਹਿਰੂ ਯੁਵਾ ਕੇਂਦਰ ਐਸ.ਏ.ਐਸ ਨਗਰ ਦਫ਼ਤਰ ਪੈਕ ਕੈਂਪਸ, ਗੇਟ ਨੰਬਰ 1, ਸੈਕਟਰ-12, ਚੰਡੀਗੜ੍ਹ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Published by:Drishti Gupta
First published:

Tags: Chandigarh, Punjab