ਕਰਨ ਵਰਮਾ
ਚੰਡੀਗੜ੍ਹ- ਪਿਛਲੇ ਦਿਨਾਂ ਦੇ ਵਿੱਚ ਸੀਲ ਬੰਦ ਲਿਫਾਫਿਆਂ ਨੂੰ ਲੈਕੇ ਬਹੁਤ ਚਰਚਾ ਸੁਣਨ ਨੂੰ ਮਿਲੀ ਸੀ, ਜਿਸ ਵਿੱਚ ਗੱਲ ਹੋ ਰਹੀ ਸੀ ਕਿ ਇਨ੍ਹਾਂ ਸੀਲ ਬੰਦ ਲਿਫਾਫਿਆਂ 'ਚ ਡਰੱਗ ਰਿਪੋਰਟ ਨੂੰ ਕੋਰਟ ਦੇ ਵਿੱਚ ਮਾਨਤਾ ਨਹੀਂ ਦਿੱਤੀ ਜਾਣੀ ਚਾਹੀਦੀ ਹੈ।
ਇਸ ਤੋਂ ਬਾਅਦ ਭਾਰਤ ਦੇ ਮੁੱਖ ਨਿਆਧਿਸ਼ ਵੱਲੋਂ ਸੀਲ ਬੰਦ ਲਿਫਾਫਿਆਂ ਨੂੰ ਸਵੀਕਾਰ ਨਾ ਕਰਨ ਦਾ ਫੈਸਲਾ ਲਿਆ ਗਿਆ। ਇਸ ਫੈਸਲੇ 'ਤੇ ਬਜਟ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈੱਸ ਨਾਲ ਗੱਲ ਬਾਤ ਕਰਦਿਆਂ ਇਸ ਫੈਸਲੇ ਦੀ ਤਾਰੀਫ਼ ਕੀਤੀ ਅਤੇ ਪੰਜਾਬ ਸਰਕਾਰ ਨੂੰ ਅਤੇ ਹਾਈ ਕੋਰਟ ਨੂੰ ਅਪੀਲ ਕੀਤਾ ਕਿ ਉਨ੍ਹਾਂ ਲੋਕਾਂ ਦੇ ਨਾਂ ਨੂੰ ਜਨਤਕ ਕੀਤਾ ਜਾਵੇ ਜਿਹੜੇ ਡਰੱਗ ਕੇਸ ਦੇ ਵਿੱਚ ਫਸੇ ਹੋਏ ਹਨ। ਸਰਕਾਰ ਉਨ੍ਹਾਂ ਖਿਲਾਫ਼ ਐਕਸ਼ਨ ਲਵੇ।
ਉਨ੍ਹਾਂ ਨੇ ਕਿਹਾ ਕਿ ਨਸ਼ੇ ਤੋਂ ਲੜਾਈ ਸਾਡੇ ਬੱਚਿਆਂ ਦੇ ਭਵਿੱਖ ਦੀ ਲੜਾਈ ਹੈ। ਇਹ ਇੱਕ ਅਹਿਮ ਮੁੱਦਾ ਹੈ ਤੇ ਸਰਕਾਰ ਤੋਂ ਅਪੀਲ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਮਿਲ ਕੇ ਇਸ ਦੇ ਹੱਲ ਬਾਰੇ ਸੋਚਿਆ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Drugs, Mohali, Pratap Singh Bajwa