Home /mohali /

ਸਾਵਧਾਨ! ਜ਼ਿਲ੍ਹਾ ਮੋਹਾਲੀ 'ਚ ਡੇਂਗੂ ਦੇ 316 ਮਾਮਲੇ, ਸਰਵੇ 'ਚ 9784 ਘਰਾਂ ਚ ਮਿਲਿਆ ਡੇਂਗੂ ਦਾ ਲਾਰਵਾ 

ਸਾਵਧਾਨ! ਜ਼ਿਲ੍ਹਾ ਮੋਹਾਲੀ 'ਚ ਡੇਂਗੂ ਦੇ 316 ਮਾਮਲੇ, ਸਰਵੇ 'ਚ 9784 ਘਰਾਂ ਚ ਮਿਲਿਆ ਡੇਂਗੂ ਦਾ ਲਾਰਵਾ 

Be careful!  316 cases of dengue in the Mohali district, 

Be careful!  316 cases of dengue in the Mohali district, 

ਇਸ ਸਾਲ ਹੁਣ ਤੱਕ ਜ਼ਿਲ੍ਹੇ ਦੇ 2,95,634 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। 9784 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1739 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਈ ਘਰਾਂ ਵਿੱਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ

  • Share this:

    ਕਰਨ ਵਰਮਾ, ਮੋਹਾਲੀ

    ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਇਸ ਸਾਲ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਜ਼ਿਲ੍ਹੇ ਦੇ 2,95,634 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। 9784 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1739 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਈ ਘਰਾਂ ਵਿੱਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ ਜਿਸ ਕਾਰਨ ਉਨ੍ਹਾਂ ਘਰਾਂ ਦੇ ਮਾਲਕਾ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਮੁੜ ਲਾਰਵਾ ਮਿਲਣ’ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 316 ਕੇਸ ਮਿਲੇ ਹਨ। ਡਾ. ਆਦਰਸ਼ ਪਾਲ ਕੌਰ ਮੁਤਾਬਿਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿੱਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 9,41,394 ਕੰਟੇਨਰ ਚੈੱਕ ਕੀਤੇ ਗਏ ਅਤੇ 1,28,39 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ।

    ਡਾ. ਆਦਰਸ਼ ਪਾਲ ਕੌਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਹਲਕੀ ਠੰਢ ਦੀ ਸ਼ੁਰੂਆਤ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਵਿੱਚਕਾਰ ਜ਼ਿਆਦਾ ਹੁੰਦਾ ਹੈ, ਇਸ ਲਈ ਅਕਤੂਬਰ ਤੇ ਨਵੰਬਰ ਮਹੀਨਿਆਂ ਦੌਰਾਨ ਵੀ ਅਵੇਸਲੇ ਨਾ ਰਿਹਾ ਜਾਵੇ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲ਼ੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਕੀ ਮੱਛਰ ਦਾ ਖ਼ਾਤਮਾ ਹੋ ਸਕੇ। ਡਾ. ਆਦਰਸ਼ ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਆਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਅਜਿਹੇ ਕੱਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਰਹੇ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪ ਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

    Published by:Ashish Sharma
    First published: